28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਫਤਹਿ ਜੰਗ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 19-07-2025
ਬਾਬਾ ਬਕਾਲਾ ਸਾਹਿਬ, 18 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸ: ਮਨਜੀਤ ਸਿੰਘ ਮੰਨਾ ਨੇ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਸ. ਫਤਹਿਜੰਗ ਸਿੰਘ ਬਾਜਵਾ ਨਾਲ ਅਹਿਮ ਮੁਲਾਕਾਤ ਕੀਤੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਜ਼ਿਲ੍ਹਾ ਅੰਮਿ੍ਤਸਰ ਵਿਚ ਭਾਰਤੀ ਜਨਤਾ ਪਾਰਟੀ ਦੀ ਵੱਧ ਰਹੀ ਚੜ੍ਹਤ ਤੋਂ ਜਾਣੂ ਕਰਵਾਇਆ | ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ: ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਸ: ਬਾਜਵਾ ਨਾਲ ਪੰਜਾਬ ਦੇ ਮਸਲਿਆਂ ਸੰਬੰਧੀ ਗੱਲਬਾਤ ਬੜੀ ਅਹਿਮ ਅਤੇ ਸੁਖਾਵੇਂ ਮਾਹੌਲ ਵਿਚ ਹੋਈ ਹੈ, ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਣ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਐਤਕੀਂ ਪੰਜਾਬ ਵਿਚ ਭਾਜਪਾ ਦਾ ਪਰਚਮ ਲਹਿਰਾਉਣਗੇ | ਇਸ ਮੌਕੇ ਜੰਡਿਆਲਾ ਹਲਕੇ ਦੇ ਇੰਚਾਰਜ ਸ: ਹਰਦੀਪ ਗਿੱਲ, ਤਜਿੰਦਰ ਸਿੰਘ ਬੁੱਟਰ, ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਡਿੰਪੀ ਮੀਆਂਵਿੰਡ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਕੋਟ ਗੁਰਬਖਸ਼ ਦੇ ਸਰਪੰਚ ਸੰਤੋਖ ਸਿੰਘ ਜੌਹਲ ਨੇ ਨੌਜਵਾਨਾਂ ਨੂੰ ਕਿ੍ਕਟ ਦੀ ਕਿੱਟ ਤੇ ਜਿੰਮ ਦਾ ਸਾਮਾਨ ਦਿੱਤਾ <... ਅਗਲੀ ਖ਼ਬਰ ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ 'ਚ ਆਰ. ਐੱਮ. ਪੀ. ਡਾਕਟਰਾਂ ਨੇ ਕੀਤੀਆਂ ਅਹਿਮ ਵਿਚਾਰਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।