ਜੰਡਿਆਲਾ ਗੁਰੂ, 18 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਜੰਡਿਆਲਾ ਗੁਰੂ ਵਿਚ ਹਲਕੇ ਦੇ ਵਿਧਾਇਕ ਅਤੇ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ. ਓ. ਦੇ ਦਿਸ਼ਾ ਨਿਰਦੇਸ਼ ਤਹਿਤ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1, 2, 3, 15 ਦਾ ਸਾਂਝਾ ਇਕੱਠ ਨਰੇਸ਼ ਪਾਠਕ ਮੈਂਬਰ ਐੱਸ. ਐੱਸ. ਬੋਰਡ ਪੰਜਾਬ, ਆਪ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ ਅਤੇ ਸਤਿੰਦਰ ਸਿੰਘ ਭਰਾਤਾ ਹਰਭਜਨ ਸਿੰਘ ਈ. ਟੀ. ਓ. ਦੀ ਅਗਵਾਈ ਹੇਠ ਹੋਇਆ ਜਿਸ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਾਇਆ ਗਿਆ | ਇਸ ਮੌਕੇ ਸ੍ਰੀ ਨਰੇਸ਼ ਪਾਠਕ ਮੈਂਬਰ ਐੱਸ. ਐੱਸ. ਬੋਰਡ ਪੰਜਾਬ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਜੰਡਿਆਲਾ ਗੁਰੂ, ਸਤਿੰਦਰ ਸਿੰਘ ਭਰਾਤਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਨੂੰ ਠੱਲ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਨਸ਼ੇ ਦੇ ਸੌਦਾਗਰਾਂ ਨੂੰ ਭਾਜੜਾਂ ਪਈਆਂ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਹਰਭਜਨ ਸਿੰਘ ਈ.ਟੀ.ਓ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੰਡਿਆਲਾ ਗੁਰੂ ਦੇ ਹਰ ਵਾਰਡ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ | ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਸਿੰਘ ਰਟੌਲ ਨੇ ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣ ਕਰਾਉਂਦਿਆਂ ਦੱਸਿਆ ਕਿ ਨਸ਼ੇ ਦਾ ਸੇਵਨ ਕਰਨ ਵਾਲਾ ਵਿਅਕਤੀ ਕਿੰਨਾ ਕਿੰਨਾ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ | ਇਸ ਮੌਕੇ ਡੀ.ਐੱਸ.ਪੀ. ਜੰਡਿਆਲਾ ਗੁਰੂ ਰਵਿੰਦਰ ਸਿੰਘ, ਡਾ. ਮਨਜੀਤ ਸਿੰਘ ਰਟੌਲ, ਡਾ. ਬੀ. ਐੱਸ. ਬਰਾੜ, ਅਵਤਾਰ ਸਿੰਘ ਕਾਲਾ ਸਾਬਕਾ ਕੌਂਸਲਰ, ਐੱਸ. ਐੱਚ. ਓ. ਹਰਚੰਦ ਸਿੰਘ, ਨਰਿੰਦਰ ਸਿੰਘ, ਸੁਖਬੀਰ ਸਿੰਘ ਬਿੱਟੂ, ਵਿੱਪਨ ਕੁਮਾਰ ਹਾਜ਼ਰ ਸਨ |