ਸਠਿਆਲਾ, 18 ਜੁਲਾਈ (ਜਗੀਰ ਸਿੰਘ ਸਫਰੀ)-ਪੰਜਾਬ ਕਾਂਗਰਸ ਪਾਰਟੀ ਅੰਮਿ੍ਤਸਰ ਦੇ ਸਾਬਕਾ ਯੂਥ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਿਰਕੱਢ ਕਾਂਗਰਸੀ ਆਗੂ ਸੁਰਜਨ ਸਿੰਘ ਸੋਨੂੰ ਭਲਾਈਪੁਰ ਵਲੋਂ ਪਾਰਲੀਮੈਂਟ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਚਮਕੌਰ ਸਾਹਿਬ ਵਿਖੇ ਮੁਲਾਕਾਤ ਕੀਤੀ ਗਈ | ਉਨ੍ਹਾਂ ਨੇ ਦੱਸਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੇ ਹਲਾਤਾਂ ਨੁੰ ਜਾਣੂ ਕਰਵਾਇਆ ਗਿਆ ਹੈ | ਇਸ ਮੌਕੇ ਸੋਨੂੰ ਭਲਾਈਪੁਰ ਅਤੇ ੳੇਨ੍ਹਾਂ ਦੇ ਸਾਥੀਆਂ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਤਸਵੀਰ ਭੇਟ ਕੀਤੀ ਗਈ ਅਤੇ ਉਨ੍ਹਾਂ ਵਲੋਂ ਸੋਨੂੰ ਭਲਾਈਪੁਰ ਨੂੰ ਹਲਕਾ ਬਾਬਾ ਬਕਾਲਾ ਸਾਹਿਬ 'ਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਥਾਪੜਾ ਦਿੱਤਾ ਗਿਆ | ਇਸ ਮੌਕੇ ਸਾਬਕਾ ਪ੍ਰਧਾਨ ਸੋਨੂੰ ਭਲਾਈਪੁਰ ਨੇ ਦੱਸਿਆ ਹੈ ਕਿ ਉਹ ਹਲਕਾ ਬਾਬਾ ਬਕਾਲਾ ਸਾਹਿਬ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਐਮ.ਐਲ.ਏ. ਦੀ ਟਿਕਟ ਦੇ ਦਾਅਵੇਦਾਰ ਹਨ ਤੇ ਉਹ ਸਾਬਕਾ ਪਾਰਲੀਮੈਂਟ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਅਸ਼ੀਰਵਾਦ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਾਂਗਰਸੀ ਵਰਕਰਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੋ ਰਹੇ ਹਨ | ਇਸ ਮੌਕੇ ਕਿਸਾਨ ਸੈੱਲ ਦੇ ਜਰਨਲ ਸਕੱਤਰ ਦਲਜੀਤ ਸਿੰਘ ਭੁੱਲਰ, ਸੁਰਿੰਦਰ ਸਿੰਘ, ਮੈਂਬਰ ਹਰਵਿੰਦਰ ਸਿੰਘ ਵਿੱਕੀ ਅਜੀਤ ਨਗਰ , ਚਮਕੌਰ ਸਿੰਘ ਮੈਂਬਰ ਵਜ਼ੀਰ ਭੁੱਲਰ, ਸਰਪੰਚ ਸਾਹਿਬ ਸਿੰਘ ਝਾੜੂ ਨੰਗਲ ਆਦਿ ਹਾਜ਼ਰ ਸਨ |