28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦੇ ਰਾਜ ਦੌਰਾਨ ਰੱਜ ਕੇ ਨਸ਼ਾ ਵਿਕਿਆ - ਈ. ਟੀ. ਓ.

ਅਜੀਤ ਡੈਸਕ 19-07-2025
ਜੰਡਿਆਲਾ ਗੁਰੂ, 18 ਜਲਾਈ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਜੰਡਿਆਲਾ ਗੁਰੂ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਰਾਜ ਦੌਰਾਨ ਅਤੇ ਕਾਂਗਰਸ ਪਾਰਟੀ ਦੇ ਰਾਜ ਦੌਰਾਨ ਪੰਜਾਬ ਵਿਚ ਰੱਜ ਕੇ ਨਸ਼ਾ ਵਿਕਿਆ ਅਤੇ ਇਨ੍ਹਾਂ ਨੇ ਕਿਸੇ ਵੀ ਨਸ਼ਾ ਤਸ਼ਕਰ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ | ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅੱਜ ਜੰਡਿਆਲਾ ਗੁਰੂ ਦੀ ਜੋਤੀਸਰ ਕਲੋਨੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਏ ਇਕੱਠ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਚੰਦ ਪੈਸਿਆਂ ਦੀ ਖ਼ਾਤਰ ਪਿਛਲੀਆਂ ਸਰਕਾਰਾਂ ਨਸ਼ੇ ਦੇ ਧੰਦੇ ਕਰਵਾ ਕੇ ਅੱਜ ਸਾਫ ਸੁਥਰੇ ਬਣ ਕੇ ਬਹਿ ਗਏ ਹਨ ਅਤੇ ਜੇ ਕੋਈ ਨਸ਼ਾ ਤਸਕਰ ਸਾਡੀ ਸਰਕਾਰ ਨੇ ਫੜਿਆ ਹੈ ਤਾਂ ਇਹ ਪਾਰਟੀਆਂ ਨੂੰ ਅੱਗ ਲੱਗ ਗਈ ਹੈ | ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਇਕੱਠ ਵਿਚ ਸ਼ਾਮਿਲ ਸਾਰੇ ਲੋਕਾਂ ਨੂੰ ਨਸ਼ੇ ਦੇ ਤਸਕਰਾਂ ਦੀ ਮਦਦ ਨਾ ਕਰਨ ਅਤੇ ਨਸ਼ਾ ਨਾ ਕਰਨ ਦੀ ਸਹੁੰ ਵੀ ਚੁਕਾਈ | ਇਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਸਿੰਘ ਰਟੌਲ, ਡੀ. ਐੱਸ. ਪੀ. ਜੰਡਿਆਲਾ ਰਵਿੰਦਰ ਸਿੰਘ, ਸਤਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ ਅਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਨੂੰ ਸਰਪੰਚ ਕੁਲਜੀਤ ਸਿੰਘ ਫੌਜੀ ਨੇ ਲੋੜੀਂਦਾ ਸਾਮਾਨ ਦਿੱਤਾ <br/> ਅਗਲੀ ਖ਼ਬਰ ਪ੍ਰਧਾਨ ਸੁਰਜਨ ਸਿੰਘ ਸੋਨੂੰ ਭਲਾਈਪੁਰ ਨੇ ਪਾਰਲੀਮੈਂਟ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।