ਜੇਠੂਵਾਲ, 18 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਲਕਾ ਅਟਾਰੀ ਦੇ ਘਰ ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਅਟਾਰੀ ਦੀ ਇੰਚਾਰਜ ਬੀਬੀ ਬਲਵਿੰਦਰ ਕੌਰ ਦੇ ਪਤੀ ਤੇ ਭਾਜਪਾ ਅੰਮਿ੍ਤਸਰ ਦਿਹਾਤੀ ਦੇ ਜਰਨਲ ਸਕੱਤਰ ਡਾ. ਸੁਸ਼ੀਲ ਦੇਵਗਨ ਵਲੋਂ ਹਲਕੇ ਦੇ ਜੇਠੂਵਾਲ ਮੰਡਲ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਇਨ੍ਹਾਂ ਸਕੀਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਨਵਨਿਯੁਕਤ ਉਪ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਅੱਜ ਅੰਮਿ੍ਤਸਰ ਪੁੱਜਣ 'ਤੇ ਹਲਕਾ ਅਟਾਰੀ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਹਰਦੇਵ ਸਿੰਘ ਜੇਠੂਵਾਲ, ਕੁਲਦੀਪ ਸਿੰਘ, ਜਸਬੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਸਾਬਕਾ ਸਰਪੰਚ ਸਤਪਾਲ ਸ਼ਰਮਾ, ਜਗਿੰਦਰ ਸਿੰਘ ਜੇਠੂਵਾਲ ਸਮੇਤ ਹੋਰ ਭਾਜਪਾ ਵਰਕਰ ਸ਼ਾਮਲ ਸਨ |