29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਹੋਣਗੇ ਦੋ ਰੋਜ਼ਾ ਮਹਾਨ ਸਮਾਗਮ-ਸਕੱਤਰ ਬਲਵਿੰਦਰ ਸਿੰਘ ਕਾਹਲਵਾਂ <br/>

ਅਜੀਤ ਡੈਸਕ 19-07-2025
ਬਾਬਾ ਬਕਾਲਾ ਸਾਹਿਬ, 18 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੋ ਰੋਜ਼ਾ ਮਹਾਨ ਸਮਾਗਮ ਕਰਨ ਦਾ ਐਲਾਨ ਕੀਤਾ ਗਿਆ ਹੈ | ਇੱਥੇ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਵਲੋਂ ਉਕਤ ਸਮਾਗਮਾਂ ਲਈ ਯੋਗ ਸਥਾਨ ਦਾ ਮੁਆਇਨਾ ਕੀਤਾ ਗਿਆ, ਪ੍ਰੋਗਰਾਮ ਸੰਬੰਧੀ ਰੂਪ ਰੇਖਾ ਤਿਆਰ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਨੇ ਦੱਸਿਆ ਹੈ ਕਿ ਕਿਉਂਕਿ 8-9-10 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਸੋ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਮੇਲੇ ਤੋਂ ਬਾਅਦ ਅਗਸਤ ਮਹੀਨੇ ਦੀਆਂ ਆਖ਼ਰੀ ਤਰੀਕਾਂ ਵਿਚ ਰੱਖੇ ਜਾਣਗੇ, ਜਿਨ੍ਹਾਂ ਦਾ ਬਹੁਤ ਜਲਦੀ ਐਲਾਨ ਕਰ ਦਿੱਤਾ ਜਾਵੇਗਾ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਉਂਟੈਂਟ, ਪ੍ਰਤਾਪ ਸਿੰਘ ਸਾ: ਮੈਂਬਰ, ਕੌਂਸਲਰ ਸੁਖਚੈਨ ਸਿੰਘ ਗਿੱਲ, ਇੰਜੀਨੀਅਰ ਮਨਜੀਤ ਸਿੰਘ ਮਣੀ ਬੁੱਢਾ ਥੇਹ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਬਿਕਰਮਜੀਤ ਸਿੰਘ ਖਜ਼ਾਨਚੀ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਬਲਜਿੰਦਰ ਸਿੰਘ ਗਹਿਰੀ, ਹਰਪ੍ਰੀਤ ਸਿੰਘ ਆਨੰਦ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਹਰਦੀਪ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਖਾਨਪੁਰ, ਖਾਸੀ ਤੇ ਨਰੰਗਪੁਰ ਵਿਖੇ ਨ... ਅਗਲੀ ਖ਼ਬਰ ਨਸ਼ਿਆਂ ਦੇ ਖਾਤਮੇ ਲਈ ਲੋਕ ਸਰਕਾਰ ਨੂੰ ਸਹਿਯੋਗ ਦੇਣ-ਤਲਬੀਰ ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।