ਜੇਠੂਵਾਲ, 19 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਵਲੋਂ ਹਲਕਾ ਮਜੀਠਾ ਦੇ ਪਿੰਡਾਂ ਵਿਚ ਕਾਂਗਰਸ ਪਾਰਟੀ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਸਦਕਾ ਹਲਕੇ 'ਚ ਕਾਂਗਰਸ ਪਾਰਟੀ ਹੋਈ ਪੂਰੀ ਤਰ੍ਹਾਂ ਮਜਬੂਤ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਮਜੀਠਾ ਸ਼ਹਿਰੀ ਦੇ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਸੋਨਾ ਨੇ ਗੱਲਬਾਤ ਦੌਰਾਨ ਕੀਤਾ | ਨਵਦੀਪ ਸੋਨਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਿਰਦੇਸ਼ਾਂ 'ਤੇ ਜੋ ਪਾਰਟੀ ਨੂੰ ਹੇਠਲੇ ਪੱਧਰ 'ਤੇ ਮਜਬੂਤ ਕਰਨ ਲਈ ਜੋ ਸੱਚਰ ਨੂੰ ਜ਼ਿੰਮੇਵਾਰੀ ਦਿੱਤੀ ਹੈ ਉਸ ਤਹਿਤ ਉਨ੍ਹਾਂ ਵਲੋਂ ਪਾਰਟੀ ਦੇ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਇਸ ਮੌਕੇ ਕੇਵਲ ਸਿੰਘ ਲੁੱਧੜ, ਰੇਸ਼ਮ ਸਿੰਘ ਗਿੱਲ ਲੁੱਧੜ, ਸੰਤੋਖ ਸਿੰਘ ਭੋਆ, ਡਾ. ਕੁਲਵਿੰਦਰ ਸਿੰਘ ਭੋਆ, ਨਵਜੋਤ ਸਿੰਘ ਮਜੀਠਾ ਆਦਿ ਸ਼ਾਮਲ ਸਨ |