06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਕੂਲ ਮਝਵਿੰਡ-ਗੋਪਾਲਪੁਰਾ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 20-07-2025
ਕੱਥੂਨੰਗਲ, 19 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਮਝਵਿੰਡ-ਗੋਪਾਲਪੁਰਾ ਵਿਖੇ ਅੱਠਵੇਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰੂ ਜੀ ਦੇ ਜੀਵਨ ਨਾਲ ਸੰਬੰਧਤ ਕਵਿਜ਼, ਸਲੋਗਨ, ਕਵਿਸ਼ਰੀ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਬਾਲਾ ਪ੍ਰੀਤਮ ਜੀ ਦੇ ਅਵਤਾਰ ਪੁਰਬ ਦੀ ਖੁਸ਼ੀ ਵਿਚ ਸਾਰੇ ਸਕੂਲ ਵਿਚ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ | ਪਿ੍ੰਸੀਪਲ ਸ੍ਰੀਮਤੀ ਪਰਮਜੀਤ ਕੌਰ ਨੇ ਬੱਚਿਆਂ ਨਾਲ ਗੁਰੂ ਜੀ ਦੇ ਜੀਵਨ ਨਾਲ ਸੰਬੰਧਤ ਜਾਣਕਾਰੀ ਸਾਂਝੀ ਕੀਤੀ | ਉਪਰੰਤ ਪਿ੍ੰਸੀਪਲ ਸਾਹਿਬਾਨ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਸਵੱਛਤਾ ਸਰਵੇਖਣ ਅਤੇ ਓ. ਡੀ. ਐੱਫ. ਦੇ ਨਤੀਜਿਆਂ ਵਿਚੋਂ ਨਗਰ ਪੰਚਾਇਤ ਰਈਆ ਮੋਹਰੀ <br/> ਅਗਲੀ ਖ਼ਬਰ ਸੱਚਰ ਵਲੋਂ ਮਜੀਠਾ 'ਚ ਕੀਤੀ ਜਾ ਰਹੀ ਮਿਹਨਤ ਸਦਕਾ ਕਾਂਗਰਸ ਹੋਈ ਮਜ਼ਬੂਤ- ਨਵਦੀਪ ਸੋਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।