ਟਾਂਗਰਾ, 19 ਜੁਲਾਈ (ਕਲੇਰ, ਰਾਜਨ)-ਬਾਲਾ ਪ੍ਰੀਤਮ ਐਜ਼ੂਕੇਸ਼ਨਲ ਸੁਸਾਇਟੀ ਅਧੀਨ ਚੱਲ ਰਹੇ ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਗੁਰੂ ਹਰਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਾਹਿਤ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਮਿਲ ਕੇ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਸੰਬੰਧੀ ਕਵਿਤਾ, ਭਾਸ਼ਣ ਅਤੇ ਪੇਂਟਿੰਗ ਦੇ ਮੁਕਾਬਲੇ ਆਯੋਜਿਤ ਕੀਤੇ ਗਏ | ਪੰਜਾਬੀ ਵਿਭਾਗ ਦੇ ਮੁਖੀ ਮੈਡਮ ਮਨਪ੍ਰੀਤ ਕੌਰ ਭਿੰਡਰ ਨੇ ਬੱਚਿਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਸੰਬੰਧੀ ਜਾਣਕਾਰੀ ਦਿੱਤੀ | ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਡਾਕੂਮੈਂਟਰੀ ਫਿਲਮ ਦਿਖਾਈ ਗਈ | ਸਕੂਲ ਦੇ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਨੈਸ਼ਨਲ ਅਤੇ ਸੀ.ਬੀ.ਐਸ.ਸੀ. ਅਵਾਰਡੀ ਡਾ. ਧਰਮਵੀਰ ਸਿੰਘ ਨੇ ਧਾਰਮਿਕ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦਾ ਸਟਾਫ਼ ਅਮਨਦੀਪ ਕੌਰ ਹਾਂਡਾ, ਮਨਪ੍ਰੀਤ ਕੌਰ ਭੁੱਲਰ, ਮਨਪ੍ਰੀਤ ਕੌਰ ਮਾਨ, ਮਨਪ੍ਰੀਤ ਕੌਰ ਪੁਰੀ ਆਦਿ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ |