12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗੁਰਸ਼ਰਨਜੀਤ ਸਿੰਘ ਛੀਨਾ ਹਲਕਾ ਰਾਜਾਸਾਂਸੀ ਦੇ ਨਸ਼ਾ ਮੁਕਤ ਮੋਰਚਾ ਦੇ ਵਾਈਸ ਕੋਆਰਡੀਨੇਟਰ ਨਿਯੁਕਤ <br/>

ਅਜੀਤ ਡੈਸਕ 20-07-2025
ਰਾਜਾਸਾਂਸੀ, 19 ਜੁਲਾਈ (ਹਰਦੀਪ ਸਿੰਘ ਖੀਵਾ)-ਪਿੰਡ ਵਿਚਲਾ ਕਿਲਾ ਹਰਸ਼ਾ ਛੀਨਾ ਦੇ 'ਆਪ' ਆਗੂ ਗੁਰਸ਼ਰਨਜੀਤ ਸਿੰਘ ਛੀਨਾ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੇ ਇਮਾਨਦਾਰੀ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਵਲੋਂ ਹਲਕਾ ਰਾਜਾਸਾਂਸੀ 'ਚ ਨਸ਼ਾ ਮੁਕਤ ਮੋਰਚੇ ਦਾ ਵਾਈਸ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਦੌਰਾਨ ਨਸ਼ਾ ਮੁਕਤ ਮੋਰਚਾ ਮਾਝਾ ਜ਼ੋਨ ਅਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆਂ ਮਾਨ ਵਲੋਂ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਰਾਜਾਸਾਂਸੀ ਵਿਖੇ ਗੁਰਸ਼ਰਨਜੀਤ ਸਿੰਘ ਛੀਨਾ ਨੂੰ ਹਲਕਾ ਵਾਈਸ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਵਧਾਈ ਦਿੱਤੀ ਅਤੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਗੁਰਸ਼ਰਨਜੀਤ ਸਿੰਘ ਛੀਨਾ ਨੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਰਾਜਾਸਾਂਸੀ ਵਿਖੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਗੁਰਸ਼ਰਨਜੀਤ ਸਿੰਘ ਛੀਨਾ ਨੇ ਕਿਹਾ ਗਿਆ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਸਾਬਕਾ ਸਰਪੰਚ ਕਰਮਜੀਤ ਸਿੰਘ ਸਬਾਜ਼ਪੁਰ, ਸੁਖਦੀਪ ਸਿੰਘ ਛੀਨਾ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦਰਜਨ ਤੋਂ ਵੱਧ ਪਿੰਡਾਂ 'ਚ ਕਾਨਫਰੰਸ ਲਈ ਲੋਕਾਂ ਨੂੰ ਪ੍ਰੇਰਿਆ <br/> ਅਗਲੀ ਖ਼ਬਰ ਬਿਆਸ ਸਕੂਲ ਦੀ ਲਾਇਬ੍ਰੇਰੀ ਲਈ 25 ਕਿਤਾਬਾਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।