12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਕਾਲੀ ਕਾਨਫਰੰਸ ਦੀ ਕਾਮਯਾਬੀ ਲਈ ਯੂਥ ਵਿੰਗ ਦੇ ਪ੍ਰਧਾਨ ਗੁਰਜਿੰਦਰ ਸਿੰਘ ਤੇ ਜਰਨੈਲ ਸਿੰਘ ਕੋਟ ਮਹਿਤਾਬ ਵਲੋਂ ਪਿੰਡਾਂ ਵਿਚ ਮੀਟਿੰਗਾਂ <br/>

ਅਜੀਤ ਡੈਸਕ 20-07-2025
ਬਾਬਾ ਬਕਾਲਾ ਸਾਹਿਬ, 19 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 9 ਅਗਸਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਾਦ ਨੂੰ ਸਮਰਪਿਤ, ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਅਕਾਲੀ ਕਾਨਫਰੰਸ ਕੀਤੀ ਜਾਵੇਗੀ | ਇਸ ਕਾਨਫਰੰਸ ਦੀਆਂ ਤਿਆਰੀਆਂ ਲਈ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਪ੍ਰਧਾਨ ਯੂਥ ਵਿੰਗ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਜਥੇਦਾਰ ਜਰਨੈਲ ਸਿੰਘ ਕੋਟ ਮਹਿਤਾਬ ਪ੍ਰਧਾਨ ਦਲਿਤ ਵਿੰਗ ਨੇ ਅੱਜ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ ਅਤੇ ਵਰਕਰਾਂ ਨੂੰ ਅਕਾਲੀ ਕਾਨਫਰੰਸ ਵਿਚ ਵੱਧ ਚੜ੍ਹਕੇ ਪੁੱਜਣ ਲਈ ਅਪੀਲ ਕੀਤੀ | ਇਸ ਦੌਰਾਨ ਸੀਨੀਅਰ ਆਗੂ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਰਾਤ ਦਿਨ ਇਕ ਕਰ ਦੇਣਗੇ | ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਅਤੇ ਜਰਨੈਲ ਸਿੰਘ ਕੋਟ ਮਹਿਤਾਬ ਨੇ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ | ਇਸ ਮੌਕੇ ਜਥੇ. ਪੂਰਨ ਸਿੰਘ ਖਿਲਚੀਆਂ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਅਜਮਿੰਦਰ ਸਿੰਘ ਸਾਹਬਾ, ਸਰਪੰਚ ਪਰਮਦੀਪ ਸਿੰਘ ਟਕਾਪੁਰ, ਹੰਸਰਾਜ ਸਿੰਘ ਧਿਆਨਪੁਰ ਸਾ: ਸਰਪੰਚ, ਨਿਰਮਲ ਸਿੰਘ ਬਿੱਲੂ ਧੂਲਕਾ, ਤਰਸੇਮ ਸਿੰਘ ਕਾਲੇਕੇ ਅਤੇ ਹੋਰ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ 92.72 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ 'ਚ ਲੱਗੀਆਂ ਸਟਰੀਟ ਲਾਈਟਾਂ ਦਾ ਉਦਘਾਟਨ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਦੇ ਵਿਦਿਆਰਥੀਆਂ ਨੂੰ ਕਾਲਜ ਨਿਯਮਾਂ ਪ੍ਰਤੀ ਸੁਚੇਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।