12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਿਧਾਇਕ ਧਾਲੀਵਾਲ ਵਲੋਂ 92.72 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ 'ਚ ਲੱਗੀਆਂ ਸਟਰੀਟ ਲਾਈਟਾਂ ਦਾ ਉਦਘਾਟਨ <br/>

ਅਜੀਤ ਡੈਸਕ 20-07-2025
ਅਜਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕਰਵਾਏ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਅਜਨਾਲਾ ਸ਼ਹਿਰ ਅੰਦਰ ਲਗਾਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਹਲਕਾ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਅਤੇ ਇਸ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ 92.72 ਲੱਖ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਜਿਸ ਨਾਲ ਲੋਕਾਂ ਨੂੰ ਰਾਤ ਸਮੇਂ ਅਤੇ ਧੁੰਦ ਦੇ ਮੌਸਮ ਵਿਚ ਸਹੂਲਤ ਮਿਲੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਹੋਰਨਾਂ ਖੇਤਰਾਂ ਵਿਚ ਵੀ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਸੋਹਲ, 'ਆਪ' ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਗੀਤਾ ਗਿੱਲ, ਸਾਬਕਾ ਕੌਂਸਲਰ ਸੁਰਿੰਦਰ ਮਹਾਜਨ, ਸਾਬਕਾ ਕੌਂਸਲਰ ਇੰਦਰਪਾਲ ਸਿੰਘ ਸ਼ਾਹ, ਕੌਂਸਲਰ ਅਵਿਨਾਸ਼ ਮਸੀਹ, ਕੌਂਸਲਰ ਨੰਦ ਲਾਲ ਬਾਓ, ਕੌਂਸਲਰ ਰਾਜਬੀਰ ਕੌਰ ਚਾਹਲ, ਕੌਂਸਲਰ ਨੀਲਮ ਰਾਣੀ, ਹਰਪ੍ਰੀਤ ਸਿੰਘ ਗਿੱਲ, ਮੋਹਣ ਸਿੰਘ ਸਰਾਫ, ਕੌਂਸਲਰ ਗੁਰਦੇਵ ਸਿੰਘ, ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਵਪਾਰ ਮੰਡਲ ਚੇਅਰਮੈਨ ਰਮੇਸ਼ ਮਹਾਜਨ, ਦਲਬੀਰ ਸਿੰਘ ਘੁੱਲੀ, ਸਾਹਿਬ ਸਿੰਘ ਨਿੱਝਰ, ਭੁਪਿੰਦਰ ਸਿੰਘ ਨਿੱਝਰ, ਸ਼ਮਸ਼ੇਰ ਸਿੰਘ ਸ਼ੇਰਾ, ਮੇਜਰ ਸਿੰਘ, ਦਿਲਬਾਗ ਸਿੰਘ ਘੁੱਲੀ, ਬਾਬਾ ਰਿੰਕੂ ਸ਼ਾਹ, ਗੋਰਾ ਸੱਗੂ, ਗੁਰਵਿੰਦਰ ਸਿੰਘ ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਥਾਣਾ ਘਰਿੰਡਾ ਪੁਲਿਸ ਵਲੋਂ 2 ਗਲੌਕ ਪਿਸਟਲ ਸਮੇਤ ਇਕ ਗਿ੍ਫ਼ਤਾਰ <br/> ਅਗਲੀ ਖ਼ਬਰ ਅਕਾਲੀ ਕਾਨਫਰੰਸ ਦੀ ਕਾਮਯਾਬੀ ਲਈ ਯੂਥ ਵਿੰਗ ਦੇ ਪ੍ਰਧਾਨ ਗੁਰਜਿੰਦਰ ਸਿੰਘ ਤੇ ਜਰਨੈਲ ਸਿੰਘ ਕੋਟ ਮਹਿਤਾਬ ਵਲੋਂ ਪਿੰਡਾਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।