13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਥਾਣਾ ਘਰਿੰਡਾ ਪੁਲਿਸ ਵਲੋਂ 2 ਗਲੌਕ ਪਿਸਟਲ ਸਮੇਤ ਇਕ ਗਿ੍ਫ਼ਤਾਰ <br/>

ਅਜੀਤ ਡੈਸਕ 20-07-2025
ਅਟਾਰੀ, (ਅੰਮਿ੍ਤਸਰ) 19 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)- ਥਾਣਾ ਘਰਿੰਡਾ ਪੁਲਿਸ ਵਲੋਂ ਅਨਮੋਲ ਸਿੰਘ ਨੂੰ 2 ਗਲੌਕ ਪਿਸਟਲ ਸਮੇਤ ਗਿ੍ਫਤਾਰ ਕੀਤਾ ਗਿਆ | ਇਸ ਸੰਬੰਧੀ ਲਖਵਿੰਦਰ ਸਿੰਘ ਡੀ.ਐੱਸ.ਪੀ ਅਟਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦ ਟੀ ਪੁਆਇੰਟ ਲਹੌਰੀ ਮੱਲ ਤੋਂ ਹੁਸ਼ਿਆਰ ਨਗਰ ਪੁੱਜੀ ਤਾਂ ਉਨ੍ਹਾਂ ਨੂੰ ਦੋ ਸ਼ੱਕੀ ਨੌਜਵਾਨ ਦਿਖਾਈ ਦਿੱਤੇ ਜਿਨ੍ਹਾਂ ਵਿਚੋਂ ਇੱਕ ਨੌਜਵਾਨ ਮੋਟਰ ਸਾਈਕਲ 'ਤੇ ਬੈਠਾ ਸੀ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਜੋ ਪੁਲਿਸ ਵਲੋਂ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਤੇ ਮੋਟਰ ਸਾਈਕਲ 'ਤੇ ਸਵਾਰ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ | ਕਾਬੂ ਕੀਤੇ ਨੌਜਵਾਨ ਨੇ ਆਪਣਾ ਨਾਮ ਅਨਮੋਲ ਸਿੰਘ ਦੱਸਿਆ ਤੇ ਫਰਾਰ ਨੌਜਵਾਨ ਦਾ ਨਾਮ ਅੰਮਿ੍ਤਪਾਲ ਸਿੰਘ ਉਰਫ ਅੰਮਿ੍ਤ ਪੁੱਤਰ ਬਲਵੰਤ ਸਿੰਘ ਵਾਸੀ ਵੱਡੇ ਕੱਕੜ ਥਾਣਾ ਲੋਪੋਕ ਦੱਸਿਆ | ਜੋ ਅਨਮੋਲ ਸਿੰਘ ਦੀ ਜਦ ਤਲਾਸ਼ੀ ਕੀਤੀ ਗਈ ਤਾਂ ਉਸ ਪਾਸੋ 2 ਗਲੌਕ ਪਿਸਟਲ ਬ੍ਰਾਮਦ ਹੋਏ | ਜਿਸ ਸਬੰਧੀ ਅਨਮੋਲ ਸਿੰਘ ਅਤੇ ਅੰਮਿ੍ਤਪਾਲ ਸਿੰਘ ਉਰਫ ਅੰਮਿ੍ਤ ਖਿਲਾਫ ਥਾਣਾ ਘਰਿੰਡਾ ਵਿਖੇ ਜੁਰਮ 25/54/59 ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ | ਉਕਤ ਗਿ੍ਫਤਾਰ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖਿਲਾਫ ਕਾਰਵਾਈ ਅਮਲ ਵਿਚ

ਪਿਛਲੀ ਖ਼ਬਰ ਡੀ.ਈ.ਓ. ਅੰਮਿ੍ਤਸਰ ਕੰਵਲਜੀਤ ਸਿੰਘ ਨੇ ਹਰਸਾ ਛੀਨਾ ਸਕੂਲ ਵਿਖੇ ਬੂਟਾ ਲਗਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ <br/> ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ 92.72 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ 'ਚ ਲੱਗੀਆਂ ਸਟਰੀਟ ਲਾਈਟਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।