13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਟ੍ਰੇਨ ਤੋਂ ਹੇਠਾਂ ਡਿੱਗਣ ਕਾਰਨ ਵਿਅਕਤੀ ਦੀ ਮੌਤ <br/>

ਅਜੀਤ ਡੈਸਕ 20-07-2025
ਬਿਆਸ, 19 ਜੁਲਾਈ (ਪਰਮਜੀਤ ਸਿੰਘ ਰੱਖੜਾ) -ਚੱਲਦੀ ਟ੍ਰੇਨ ਤੋਂ ਹੇਠਾਂ ਡਿੱਗਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਹੋਏ ਜੀਆਰਪੀ ਪੁਲਿਸ ਚੌਂਕੀ ਬਿਆਸ ਦੇ ਇੰਚਾਰਜ ਸਬ ਇੰਸਪੈਕਟਰ ਜਗਦੀਸ਼ ਸਿੰਘ ਅਤੇ ਏਐੱਸਆਈ ਜਸਪਿੰਦਰ ਸਿੰਘ ਨੇ ਦੱਸਿਆ ਕਿ ਕਿਲੋਮੀਟਰ ਨੰਬਰ 467/8-6 ਦਰਮਿਆਨ ਰੇਲਵੇ ਸਟੇਸ਼ਨ ਬਿਆਸ ਢਿਲਵਾਂ, ਪੁਲ ਨੰਬਰ 63, ਬਿਆਸ ਦਰਿਆ ਵਿਖੇ ਕਿਸੇ ਨਾ ਮਾਲੂਮ ਟ੍ਰੇਨ ਤੋਂ ਹੇਠਾਂ ਡਿੱਗਣ ਕਾਰਨ ਇਕ ਕਰੀਬ 30 ਤੋਂ 35 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ ਹੈ | ਜਿਸ ਦੀ ਮਿ੍ਤਕ ਦੇਹ ਨੂੰ ਸ਼ਨਾਖਤ ਦੇ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਮੌਰਚਰੀ ਵਿਚ 72 ਘੰਟੇ ਤੱਕ ਰੱਖਿਆ ਗਿਆ ਹੈ |

ਪਿਛਲੀ ਖ਼ਬਰ ਲੈਂਡ ਪੂਲਿੰਗ ਨੀਤੀ ਖਿਲਾਫ ਭਾਕਿਯੂ ਏਕਤਾ ਉਗਰਾਹਾਂ ਵਲੋਂ ਮੀਟਿੰਗਾਂ <br/> ਅਗਲੀ ਖ਼ਬਰ ਡੀ.ਈ.ਓ. ਅੰਮਿ੍ਤਸਰ ਕੰਵਲਜੀਤ ਸਿੰਘ ਨੇ ਹਰਸਾ ਛੀਨਾ ਸਕੂਲ ਵਿਖੇ ਬੂਟਾ ਲਗਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।