13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬਾਬਾ ਮੇਜਰ ਸਿੰਘ ਸੋਢੀ ਵਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਰਾਹੀਂ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਸ਼ਲਾਘਾਯੋਗ ਕਦਮ - ਬਾਬਾ ਅਮਰੀਕ ਸਿੰਘ <br/>

ਅਜੀਤ ਡੈਸਕ 20-07-2025
ਜੇਠੂਵਾਲ/ਕੱਥੂਨੰਗਲ, 19 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ/ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਵਿਚ ਨਿਤ ਦਿਨ ਵੱਧ ਰਹੇ ਧਰਮ ਪਰਿਵਰਤਨ ਜੋ ਕਿ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਨੂੰ ਰੋਕਣ ਲਈ ਅਤੇ ਸਿੱਖੀ ਨਾਲ ਜੁੜਨ ਲਈ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਵਲੋਂ ਪਿੰਡ ਪਿੰਡ ਕੀਤੇ ਜਾ ਰਹੇ ਧਰਮ ਪ੍ਰਚਾਰ ਤੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਰਾਹੀਂ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਸ਼ਲਾਘਾਯੋਗ ਕਦਮ ਹੈ ਜਿਸ ਨਾਲ ਸਿੱਖ ਕੌਮ ਦਾ ਨਾਂ ਰੌਸ਼ਨ ਹੋਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਅਮਰੀਕ ਸਿੰਘ ਸੁਧਾਰਪੁਰੀ ਨੇ ਜੇਠੂਵਾਲ ਵਿਖੇ ਗੱਲਬਾਤ ਕਰਦਿਆਂ ਕੀਤਾ | ਬਾਬਾ ਅਮਰੀਕ ਸਿੰਘ ਨੇ ਅੱਗੇ ਕਿਹਾ ਬਾਬਾ ਸੋਢੀ ਵਲੋਂ ਧਰਮ ਪਰਿਵਰਤਨ ਕਰ ਚੁੱਕੇ ਲੋਕਾਂ ਨੂੰ ਸਿੱਖੀ ਪ੍ਰਚਾਰ ਰਾਹੀਂ ਖੰਡੇ ਬਾਟੇ ਦਾ ਅੰਮਿ੍ਤ ਛਕਾ ਕੇ ਸਿੱਖ ਸਜਾਉਣਾ ਵੱਡਾ ਉਪਰਾਲਾ ਹੈ ਅਤੇ ਉਨ੍ਹਾਂ ਵਲੋਂ ਹਰ ਮਹੀਨੇ ਸੰਗਰਾਂਦ 'ਤੇ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਤੇ ਸ਼ਹੀਦ ਬਾਬਾ ਧੀਰ ਸਿੰਘ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਜਾਂਦਾ ਹੈ | ਇਸ ਮੌਕੇ ਕਰਮ ਸਿੰਘ ਗਿੱਲ, ਬਲਰਾਜ ਸਿੰਘ ਹੈਪੀ ਸਿਧਾਰਪੁਰੀ, ਮਲਕੀਤ ਸਿੰਘ ਸਾਬਕਾ ਪੰਚ, ਨੰਬਰਦਾਰ ਬਿਕਰਮ ਸਿੰਘ ਸੁਧਾਰਪੁਰੀ, ਕੁਲਜੀਤ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਕਾਬਲ ਸਿੰਘ, ਮਨਜੀਤ ਸਿੰਘ, ਹਰਸਿੰਦਰਜੀਤ ਸਿੰਘ, ਜਸਬੀਰ ਸਿੰਘ ਔਲਖ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਡੀ. ਸੀ. ਦਫ਼ਤਰ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਲਈ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਡੱਲਾ <br/> ਅਗਲੀ ਖ਼ਬਰ ਪਿੰਗਲਵਾੜਾ ਸੰਸਥਾ ਵਲੋਂ ਬਜ਼ੁਰਗ ਦੌੜਾਕ ਫੌਜਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।