ਹਰਸਾ ਛੀਨਾ, 20 ਜੁਲਾਈ (ਕੜਿਆਲ)-ਭਾਰਤ-ਪਾਕਿਸਤਾਨ ਦਰਮਿਆਨ ਪਿਛਲੇਂ ਸਮੇਂ ਵਿਚ ਬਣੇ ਤਣਾਅਪੂਰਨ ਮਾਹੌਲ ਦੇ ਚਲਦਿਆਂ ਬੰਦ ਕੀਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਅੰਤਿਮ ਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣੇ ਕਰਤਾਰਪੁਰ ਕਾਰੀਡੋਰ ਨੂੰ ਕੇਂਦਰ ਸਰਕਾਰ ਤੁਰੰਤ ਖੋਲਣ ਦੀ ਪਹਿਲਕਦਮੀ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਸਰਪੰਚ ਹਰਮੀਤ ਸਿੰਘ ਔਲਖ ਸਲੇਮਪੁਰਾ ਅਤੇ ਸਰਪੰਚ ਹਰਮਮਨਦੀਪ ਸਿੰਘ ਸ਼ਾਹ ਕੜਿਆਲ ਨੇ ਸਾਂਝੇ ਤੌਰ 'ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਸ. ਔਲਖ ਅਤੇ ਸ. ਸ਼ਾਹ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਿੱਖਾਂ ਦੇ ਸ਼ਰਧਾ ਦਾ ਕੇਂਦਰ ਹੈ | ਉਨ੍ਹਾਂ ਰਾਜ ਦੇ ਸਮੂਹ ਪਾਰਲੀਮੈਂਟ ਮੈਂਬਰਾਂ ਤੋਂ ਮੰਗ ਕੀਤੀ ਕਿ ਸ਼ੁਰੂ ਹੋਣ ਜਾ ਰਹੇ ਪਾਰਲੀਮੈਂਟ ਸੈਸ਼ਨ ਵਿਚ ਸ੍ਰੀ ਕਰਤਾਰਪੁਰ ਕਾਰੀਡੋਰ ਨੂੰ ਸੰਗਤਾਂ ਲਈ ਖੋਲ੍ਹਣ ਲਈ ਆਵਾਜ ਉਠਾਉਣ | ਇਸ ਮੌਕੇ ਉਨ੍ਹਾਂ ਨਾਲ ਪਰਮਿੰਦਰ ਸਿੰਘ ਔਲਖ, ਕਬੱਡੀ ਖਿਡਾਰੀ ਨਵਪ੍ਰੀਤ ਸਿੰਘ ਨਵ ਕੜਿਆਲ, ਜਗਜੀਤ ਸਿੰਘ ਛੀਨਾ, ਬਲਾਕ ਪ੍ਰਧਾਨ ਦਵਿੰਦਰ ਸਿੰਘ ਦੁਧਰਾਏ, ਨਿਸ਼ਾਨ ਸਿੰਘ ਮੈਂਬਰ ਹਾਜ਼ਰ ਸਨ |