17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਪੰਥਕ ਕਾਨਫਰੰਸ ਲਈ ਲੋਕਾਂ ਨੂੰ ਪ੍ਰੇਰਿਆ <br/>

ਅਜੀਤ ਡੈਸਕ 21-07-2025
ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 9 ਅਗਸਤ ਨੂੰ ਆ ਰਹੇ ਸਾਲਾਨਾ ਜੋੜ ਮੇਲਾ ਸਾਚਾ ਗੁਰੂ ਲਾਧੋ ਰੇ ਦਿਵਸ (ਮੇਲਾ ਰੱਖੜ ਪੁੰਨਿਆਂ) ਉਪਰ ਐਤਕੀਂ ਵੀ ਵਿਸ਼ਾਲ ਪੰਥਕ ਕਾਨਫਰੰਸ ਕਰਵਾਈ ਜਾਵੇਗੀ | ਇਸ ਸੰਬੰਧੀ ਇੱਥੇ ਵਾਰਿਸ ਪੰਜਾਬ ਦੇ ਮੁਖੀ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵੱਖ-ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਕਰਨ ਮੌਕੇ ਕਿਹਾ ਕਿ ਸਾਲਾਨਾ ਜੋੜ ਮੇਲੇ 'ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ | ਉਨ੍ਹਾ ਕਿਹਾ ਕਿ ਇਸ ਕਾਨਫਰੰਸ ਦੀਆਂ ਤਿਆਰੀਆਂ ਲਈ ਹੁਣ ਤੋਂ ਹੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਕਾਨਫਰੰਸ ਦੀ ਕਾਮਯਾਬੀ ਲਈ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਚਾਚਾ ਸੁਖਚੈਨ ਸਿੰਘ, ਪ੍ਰਗਟ ਸਿੰਘ ਜੱਲੂਪੁਰ ਖੈੜਾ, ਨਰਿੰਦਰ ਸਿੰਘ ਕਲਸੀਆਂ, ਜ਼ਿਲ੍ਹਾ ਪ੍ਰਧਾਨ ਸਰਪੰਚ ਸਰਬਜੀਤ ਸਿੰਘ ਖਾਨਪੁਰ, ਚਰਨਦੀਪ ਸਿੰਘ ਭਿੰਡਰ, ਜੁਗਰਾਜ ਸਿੰਘ ਮਹਿਤਾ, ਪਰਗਟ ਸਿੰਘ ਮੀਆਂਵਿੰਡ, ਗੁਰਪ੍ਰੀਤ ਸਿੰਘ ਕੰਮੋਕੇ, ਨਿਸ਼ਾਨ ਸਿੰਘ ਟਪਿਆਲਾ, ਪਵਿੱਤਰ ਸਿੰਘ ਬਹਾਦਰਪੁਰ, ਸਰਬਜੀਤ ਸਿੰਘ ਰਜਾਦੇਵਾਲ, ਹਰਜੀਤ ਸਿੰਘ, ਜਸਵਿੰਦਰ ਸਿੰਘ ਬਾਦਲ, ਆਦਿ ਹੋਰ ਪਿੰਡਾਂ ਦੇ ਮੋਹਤਬਰ ਆਗੂ ਸਰਗਰਮ ਹਨ |

ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਬਾਬਾ ਬਕਾਲਾ ਸਾਹਿਬ ਨੇ ਵੱਖ-ਵੱਖ ਸਰਕਲ ਇੰਚਾਰਜਾਂ ਵਲੋਂ ਸੀ. ਆਰ. ਐੱਮ. ਸਕੀਮ ਅਧੀਨ ਸੰਦਾਂ ਦੀ ਭੌਤਿਕ... ਅਗਲੀ ਖ਼ਬਰ ਭਾਰਤ ਸਰਕਾਰ ਸਿੱਖ ਭਾਵਨਾਵਾਂ ਨੂੰ ਸਮਝਦਿਆਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਤੁਰੰਤ ਖੋਲ੍ਹਣ ਦੀ ਪਹਿਲਕਦਮੀ ਕਰੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।