17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਖੇਤੀਬਾੜੀ ਵਿਭਾਗ ਬਾਬਾ ਬਕਾਲਾ ਸਾਹਿਬ ਨੇ ਵੱਖ-ਵੱਖ ਸਰਕਲ ਇੰਚਾਰਜਾਂ ਵਲੋਂ ਸੀ. ਆਰ. ਐੱਮ. ਸਕੀਮ ਅਧੀਨ ਸੰਦਾਂ ਦੀ ਭੌਤਿਕ ਪੜਤਾਲ ਕੀਤੀ <br/>

ਅਜੀਤ ਡੈਸਕ 21-07-2025

ਬਾਬਾ ਬਕਾਲਾ ਸਾਹਿਬ, 20 ਜੁਲਾਈ (ਰਾਜਨ)-ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਬਲਜਿੰਦਰ ਸਿੰਘ ਭੁੱਲਰ ਦੇ ਹੁਕਮਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫਸਰ ਰਈਆ ਡਾ: ਬਲਵਿੰਦਰ ਸਿੰਘ ਛੀਨਾ ਦੀ ਯੋਗ ਅਗਵਾਈ ਹੇਠ ਬੀਤੇ ਦਿਨੀ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਅਧੀਨ ਵੱਖ-ਵੱਖ ਸਰਕਲ ਇੰਚਾਰਜਾਂ ਵਲੋਂ ਸੀ. ਆਰ. ਐੱਮ. ਸਕੀਮ ਅਧੀਨ ਸੰਦਾਂ ਦੀ ਭੌਤਿਕ ਪੜਤਾਲ ਕੀਤੀ ਗਈ, ਬਲਾਕ ਖੇਤੀਬਾੜੀ ਅਫਸਰ ਡਾ: ਚਬਲਵਿੰਦਰ ਸਿੰਘ ਛੀਨਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਜਿਨ੍ਹਾਂ ਕਿਸਾਨ ਵੀਰਾਂ ਨੇ ਖੇਤੀਬਾੜੀ ਮਸ਼ੀਨਰੀ ਲੈਣ ਲਈ ਆਨਲਾਈਨ ਪੋਰਟਲ 'ਤੇ ਅਪਲਾਈ ਕੀਤਾ ਸੀ, ਉਨ੍ਹਾਂ ਖੇਤੀਬਾੜੀ ਸੰਦਾਂ ਦੀ ਬੀਤੇ ਦਿਨੀ ਭੌਤਿਕ ਪੜਤਾਲ ਕਰਕੇ ਆਨਲਾਈਨ ਈ. ਪੀ. ਵੀ. ਕੀਤੀ ਗਈ, ਜਿਸ ਨਾਲ ਬਣਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ | ਇਸ ਮੌਕੇ ਬਲਾਕ ਖੇਤੀਬਾੜੀ ਦਫਤਰ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਨੇਸ਼ਾਹ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ <br/> ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਪੰਥਕ ਕਾਨਫਰੰਸ ਲਈ ਲੋਕਾਂ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।