17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮਾਨੇਸ਼ਾਹ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ <br/>

ਅਜੀਤ ਡੈਸਕ 21-07-2025

ਓਠੀਆਂ, 20 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਧਾਰੀਵਾਲ ਵਿਖੇ ਪੀਰ ਬਾਬਾ ਮਾਨੇਸ਼ਾਹ ਦੀ ਦਰਗਾਹ 'ਤੇ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਬੰਧਕਾਂ ਵਲੋਂ ਸਵੇਰੇ ਬਾਬਾ ਜੀ ਦੀ ਦਰਗਾਹ 'ਤੇ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ | ਉਪਰੰਤ ਸੱਜੇ ਖੁੱਲੇ ਪੰਡਾਲ ਵਿਚ ਪੰਜਾਬੀ ਇਕ ਜੋੜੀ ਰਾਜ ਅਟੱਲਗੜ ਵਲੋਂ ਆਪਣੇ ਨਵੇਂ ਪੁਰਾਣੇ ਗੀਤਾਂ ਰਾਹੀਂ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ | ਗਾਇਕ ਜੋੜੀ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਗਏ | ਇਸ ਮੌਕੇ ਸਰਪੰਚ ਹਰਪਾਲ ਸਿੰਘ, ਰਣਜੀਤ ਸਿੰਘ, ਕਰਮ ਸਿੰਘ, ਗੁਰਮੇਜ ਸਿੰਘ, ਤੇਜਾ ਸਿੰਘ ਨਿੱਕਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਦੇਸ਼ੀ ਆਰਥਿਕ ਦਬਦਬੇ ਦਾ ਮੁਕਾਬਲਾ ਕਰਨ ਲਈ ਸਵਦੇਸ਼ੀ ਹੀ ਇਕੋ-ਇਕ ਹੱਲ ਹੈ-ਸਾਬਕਾ ਰਾਜਦੂਤ ਸੰਧੂ <br/> ਅਗਲੀ ਖ਼ਬਰ ਖੇਤੀਬਾੜੀ ਵਿਭਾਗ ਬਾਬਾ ਬਕਾਲਾ ਸਾਹਿਬ ਨੇ ਵੱਖ-ਵੱਖ ਸਰਕਲ ਇੰਚਾਰਜਾਂ ਵਲੋਂ ਸੀ. ਆਰ. ਐੱਮ. ਸਕੀਮ ਅਧੀਨ ਸੰਦਾਂ ਦੀ ਭੌਤਿਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।