17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਕਾਲੀ ਆਗੂ ਸਰਬਜੀਤ ਕੌਰ ਦਾ ਸੇਜ਼ਲ ਅੱਖਾਂ ਨਾਲ ਅੰਤਿਮ ਸੰਸਕਾਰ <br/>

ਅਜੀਤ ਡੈਸਕ 21-07-2025
ਰਮਦਾਸ, 20 ਜੁਲਾਈ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਸਰਪੰਚ ਅਮਰੀਕ ਸਿੰਘ (ਇਟਲੀ) ਦੀ ਧਰਮ ਪਤਨੀ ਸਰਬਜੀਤ ਕੌਰ (60) ਪਿੰਡ ਨੰਗਲ ਸੋਹਲ ਦਾ ਬੀਤੇ ਦਿਨੀ ਅਚਾਨਕ ਦਿਲ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਸ਼ਮਸ਼ਾਨ ਘਾਟ ਰਮਦਾਸ ਵਿਖੇ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪਤੀ ਸਾਬਕਾ ਸਰਪੰਚ ਅਮਰੀਕ ਸਿੰਘ ਨੇ ਵਿਖਾਈ | ਸਾਬਕਾ ਸਰਪੰਚ ਅਮਰੀਕ ਸਿੰਘ, ਉਨ੍ਹਾਂ ਸਪੁੱਤਰ ਨਿਰਮਲ ਸਿੰਘ, ਪਲਵਿੰਦਰ ਸਿੰਘ ਨਾਲ ਵੱਖ-ਵੱਖ ਆਗੂਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਿੰਗ ਕਮੇਟੀ ਮੈਂਬਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾ: ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਅਮਰੀਕ ਸਿੰਘ ਵਿਛੋਆ, ਪੀ. ਏ. ਗੁਰਭੇਜ ਸਿੰਘ ਭੱਟੀ, ਕਾਂਗਰਸ ਦੇ ਬਲਾਕ ਤੇ ਨਗਰ ਕੌਂਸਲ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਸਾਬਕਾ ਸਰਪੰਚ ਕੁਲਵੰਤ ਸਿੰਘ ਸਿੰਧੀ, ਕੌਂਸਲਰ ਤੇਰਿੰਦਰ ਸ਼ੇਰ ਸਿੰਘ, ਆਪ ਦੇ ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਸੰਤੋਖ ਸਿੰਘ ਜੌਹਲ, ਸੁਰਿੰਦਰਪਾਲ ਕਾਲੀਆ, ਕੌਂਸਲਰ ਜਗਜੀਤ ਸਿੰਘ, ਸਾਬਕਾ ਸਰਪੰਚ ਰਾਜਬੀਰ ਸਿੰਘ ਬਾਉਲੀ, ਸਾਬਕਾ ਸਰਪੰਚ ਜਸਪਾਲ ਸਿੰਘ ਮੰਦਰਾਂਵਾਲਾ, ਕਾਂਗਰਸ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਨੰਗਲ ਸੋਹਲ, ਗੁਰਪ੍ਰੀਤ ਸਿੰਘ ਸੋਨਾ ਪਸ਼ੀਆ, ਹਰਬੰਸ ਲਾਲ ਸੈਣੀ, ਸਾਬਕਾ ਸਰਪੰਚ ਰੁਪਿੰਦਰ ਸਿੰਘ, ਭਾਜਪਾ ਦੇ ਸਾਬਕਾ ਸਰਪੰਚ ਸਤਨਾਮ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ ਨਿੱਸੋਕੇ, ਰਣਜੋਧ ਸਿੰਘ ਰੰਧਾਵਾ, ਗੁਰਿੰਦਰ ਸੋਨਾ, ਆਦਿ ਤੋਂ ਇਲਾਵਾ ਵੱਖ-ਵੱਖ ਸਿਆਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਚੇਅਰਮੈਨ ਜਗਬੀਰ ਸਿੰਘ ਅਗਵਾਈ ਹੇਠ 8 ਲੱਖ ਬੂਟੇ ਲਗਾਏ ਜਾਣਗੇ <br/> ਅਗਲੀ ਖ਼ਬਰ ਸਠਿਆਲਾ 'ਚ ਰੱਖੜ ਪੁੰਨਿਆਂ ਦੇ ਮੇਲੇ 'ਤੇ ਤਿੰਨ ਰੋਜ਼ਾ ਲੰਗਰ ਲਗਾਉਣ ਦੀ ਤਿਆਰੀ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।