17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਹਲਕਾ ਜੰਡਿਆਲਾ ਗੁਰੂ ਦੇ ਪਿੰਡ-ਪਿੰਡ ਪਹੁੰਚ ਕਰੇਗੀ ਭਾਜਪਾ-ਮੰਨਾ, ਗਿੱਲ

ਅਜੀਤ ਡੈਸਕ 21-07-2025

ਜੰਡਿਆਲਾ ਗੁਰੂ, 20 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਭਾਰਤੀ ਜਨਤਾ ਪਾਰਟੀ ਵਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਵੀ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਸੰਬੰਧੀ ਹਲਕੇ ਦੇ ਸਰਕਲ ਪ੍ਰਧਾਨਾਂ ਤੇ ਪ੍ਰਮੁੱਖ ਅਹੁਦੇਦਾਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਜੰਡਿਆਲਾ ਗੁਰੂ ਦੇ ਪਿੰਡ ਵਡਾਲੀ ਡੋਗਰਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂ ਵਿੰਡ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਭਾਜਪਾ ਕੇਂਦਰੀ ਸਕੀਮਾਂ ਦੇ ਇੰਚਾਰਜ ਰਣਬੀਰ ਸਿੰਘ ਮੂਧਲ ਸਾਬਕਾ ਏ. ਡੀ. ਸੀ. ਉਚੇਚੇ ਤੌਰ 'ਤੇ ਪਹੁੰਚੇ | ਭਾਜਪਾ ਦੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਅਤੇ ਜਨਰਲ ਸਕੱਤਰ ਭਾਜਪਾ ਐੱਸ. ਸੀ. ਮੋਰਚਾ ਪੰਜਾਬ ਸ. ਹਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਹਲਕੇ ਵਿਚ ਲੱਗਣ ਵਾਲੇ ਕੈਂਪਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ | ਪਿੰਡ ਵਡਾਲੀ ਡੋਗਰਾਂ ਵਿਖੇ ਹੋਈ ਮੀਟਿੰਗ ਵਿਚ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਭਾਜਪਾ ਹਰੇਕ ਗਰੀਬ ਨੂੰ ਘਰ ਬੈਠਿਆਂ ਹੀ ਸਹੂਲਤਾਂ ਦੇ ਰਹੀ ਹੈ | ਇਸ ਮੌਕੇ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਗਰੀਬ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਸੁਵਿਧਾਵਾਂ ਦੇਣ ਲਈ ਮੋਦੀ ਦੇ ਸੇਵਾਦਾਰ ਤੁਹਾਡੇ ਦੁਆਰ 'ਪ੍ਰੋਗਰਾਮ ਸ਼ੁਰੂ ਕੀਤਾ ਹੈ ਜਿਸ ਤਹਿਤ ਹਰ ਪਿੰਡ ਪਿੰਡ ਵਿਚ ਕੈਂਪ ਲਗਾ ਕੇ ਲੋਕਾਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਮੀਟਿੰਗ ਦੌਰਾਨ ਸਾਬਕਾ ਏ. ਡੀ. ਸੀ. ਰਣਬੀਰ ਸਿੰਘ ਮੂਧਲ ਨੇ ਕੈਂਪਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਮਨਜੀਤ ਸਿੰਘ ਸੰਧੂ, ਕੇਵਲ ਸਿੰਘ, ਨਰਿੰਦਰ ਸਿੰਘ ਫੌਜੀ ਸੁਖਵਿੰਦਰ ਕੌਰ (ਸਾਰੇ ਸਰਕਲ ਪ੍ਰਧਾਨ), ਸਤਵੀਰ ਸਿੰਘ ਫੌਜੀ, ਬਿਕਰਮਜੀਤ ਸਿੰਘ ਫੌਜੀ, ਮਨਦੀਪ ਕੌਰ, ਸ਼ੇਰ ਸਿੰਘ, ਇੰਦਰ ਸਿੰਘ ਫੌਜੀ, ਗੁਰਬਖਸ਼ ਸਿੰਘ ਗੋਪੀ, ਬਲਦੇਵ ਸਿੰਘ, ਪਰਮਜੀਤ ਸਿੰਘ, ਨਾਨਕ ਸਿੰਘ, ਹਰਜੋਤ ਸਿੰਘ, ਬਲਕਾਰ ਸਿੰਘ ਬੱਬੂ, ਹੀਰਾ ਸਿੰਘ, ਜਗਤਾਰ ਸਿੰਘ, ਰਵੇਲ ਸਿੰਘ, ਗੁਲਜਾਰ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸੁਖਦੇਵ ਸਿੰਘ ਫੌਜੀ, ਕਰਨ ਛਾਪਾ, ਸਰਵਣ ਸਿੰਘ, ਸ਼ੇਰ ਸਿੰਘ, ਮੋਹਨ ਰਾਮ, ਨਿਰਵੈਲ ਸਿੰਘ ਵਡਾਲੀ, ਬਲਵੰਤ ਸਿੰਘ, ਸਰਬਜੀਤ ਸਿੰਘ ਫੌਜੀ, ਪ੍ਰਕਾਸ਼ ਸਿੰਘ, ਭੁਪਿੰਦਰ ਸਿੰਘ, ਐਡਵੋਕੇਟ ਸੁਰਿੰਦਰ ਪਾਲ ਸਿੰਘ, ਸਰਬਜੀਤ ਕੌਰ ਤੋਂ ਇਲਾਵਾ ਹੋਰ ਵੀ ਭਾਜਪਾ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਮਜੀਠਾ ਦੇ ਪਿੰਡ ਚੰਡੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਹੋਈ ਇਕੱਤਰਤਾ <br/> ਅਗਲੀ ਖ਼ਬਰ ਚੇਅਰਮੈਨ ਜਗਬੀਰ ਸਿੰਘ ਅਗਵਾਈ ਹੇਠ 8 ਲੱਖ ਬੂਟੇ ਲਗਾਏ ਜਾਣਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।