ਮਜੀਠਾ, 20 ਜੁਲਾਈ (ਮਨਿੰਦਰ ਸਿੰਘ ਸੋਖੀ)-ਅੱਜ ਅੰਮਿ੍ਤਸਰ ਡੇਰਾ ਬਾਬਾ ਨਾਨਕ ਨੂੰ ਜਾਣ ਵਾਲੀ ਰੇਲ ਗੱਡੀ ਹੇਠਾਂ ਆਉਣ ਕਰਕੇ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਵੇਰਕਾ ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ. ਪਿ੍ਥੀਪਾਲ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਡੇਰਾ ਬਾਬਾ ਨਾਨਕ ਤੋਂ ਅੰਮਿ੍ਤਸਰ ਨੂੰ ਜਾਣ ਵਾਲੀ ਰੇਲ ਗੱਡੀ ਜਦ ਉਹ ਨਾਗ ਕਲਾਂ ਨੇੜੇ ਪੁੱਜੀ ਤਾਂ ਅਚਾਨਕ ਇਸ ਦੇ ਹੇਠ ਇਕ ਵਿਅਕਤੀ ਆ ਗਿਆ | ਇਤਲਾਹ ਮਿਲਣ ਤੇ ਉਹ ਆਪਣੇ ਸਾਥੀ ਕਰਮਚਾਰੀਆਂ ਨਾਲ ਮੌਕੇ 'ਤੇ ਪੁੱਜੇ ਤਾਂ ਦੇਖਿਆ ਕਿ ਇਕ ਵਿਅਕਤੀ ਜਿਸ ਦੀ ਉਮਰ ਕਰੀਬ 35 ਸਾਲ, ਮੁੱਲਾਂ ਫੈਸ਼ii ਕਟਿੰਗ ਵਾਲੀ ਦਾੜ੍ਹੀ ਦੀ ਗੱਡੀ ਹੇਠਾਂ ਆਉਣ ਨਾਲ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਉਸ ਦੀ ਲਾਸ਼ ਨੂੰ ਰੇਲਵੇ ਸਟੇਸ਼ਨ ਅੰਮਿ੍ਤਸਰ ਦੇ ਮੁਰਦਾ ਘਰ ਵਿਚ ਸ਼ਨਾਖਤ ਵਾਸਤੇ ਰਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਹੈ |