ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੂੰ ਪੁਲਿਸ ਰਾਜ ਬਣਾਉਣ ਵਿਰੁੱਧ 25 ਜੁਲਾਈ ਨੂੰ ਸੰਗਰੂਰ ਵਿਚ ਜਨਤਕ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਸੰਬੰਧੀ ਪਿੰਡ ਕਿਆਮਪੁਰ ਵਿਚ ਇਲਾਕਾ ਗੁਰੂ ਕਾ ਬਾਗ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਿਆਮਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਅਤੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਸਹਿੰਸਰਾ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਲਿਆ ਕੇ ਕਿਸਾਨਾਂ ਦਾ ਉਜਾੜਾ ਕਰਨ ਦੇ ਰਾਹ ਪਈ ਹੈ | ਉਨ੍ਹਾਂ ਦੱਸਿਆ ਕਿ ਇਸ ਦਹਿਸ਼ਤ ਨੂੰ ਤੋੜਨ ਲਈ 25 ਜੁਲਾਈ ਦੀ ਸੰਗਰੂਰ ਰੈਲੀ ਵਿਚ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਪਹੁੰਚਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਤੇ ਜ਼ਿਲ੍ਹਾ ਕਮੇਟੀ ਮੈਂਬਰ ਮੇਜਰ ਸਿੰਘ ਜੌਹਲ, ਕਿਆਮਪੁਰ ਇਕਾਈ ਦੇ ਪ੍ਰਧਾਨ ਵਰਿੰਦਰ ਸਿੰਘ, ਸੁਖਵੰਤ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ |