ਮੱਤੇਵਾਲ, 20 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਲੋਕ ਆਪ ਮੁਹਾਰੇ ਨਸ਼ਿਆਂ ਵਿਰੁੱਧ ਕੱਢੀਆਂ ਜਾ ਰਹੀਆਂ ਜਾਗਰੂਕਤਾ ਰੈਲੀਆਂ 'ਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਤੇ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਦਾ ਸਾਥ ਦੇ ਰਹੇ ਹਨ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਨੇ ਹਲਕਾ ਮਜੀਠਾ ਦੇ ਅੱਧੀ ਦਰਜਨ ਪਿੰਡਾਂ ਵਿਚ ਜਗਰੂਕਤਾ ਰੈਲੀਆਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ | ਇਸ ਮੌਕੇ ਸਿੱਖਿਆ ਕੋਆਰਡੀਨੇਟਰ ਪਰਮਿੰਦਰ ਸਿੰਘ ਉੱਪਲ, ਸ਼ਿਵਰਾਜ ਸਿੰਘ ਭੀਲੋਵਾਲ, ਜਥੇ. ਬਲਕਾਰ ਸਿੰਘ ਕੋਟ ਖਹਿਰਾ, ਬਲਬੀਰ ਸਿੰਘ ਬੋਪਾਰਾਏ, ਸਿਕੰਦਰ ਸਿੰਘ ਖਿਦੋਵਾਲੀ, ਮੱਖਤੂਲ ਸਿੰਘ ਬੱਗਾ, ਸਰਪੰਚ ਮਨਦੀਪ ਸਿੰਘ ਤਨੇਲ, ਸਰਪੰਚ ਜਤਿੰਦਰ ਸਿੰਘ ਤਲਵੰਡੀ, ਤਰਵਿੰਦਰ ਸਿੰਘ ਸਾਧਪੁਰ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਂਗਾਸਰਾਏ, ਸੂਬੇਦਾਰ ਬਲਵਿੰਦਰ ਸਿੰਘ, ਗੁਰਬੀਰ ਸਿੰਘ ਮੱਤੇਵਾਲ, ਸੁਲੱਖਣ ਸਿੰਘ ਬੱਬਰ ਮੱਤੇਵਾਲ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਉਦੋਕੇ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |