ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨ ਵੇਲਫੇਅਰ ਕੰਨਫਡਰੇਸ਼ਨ ਐਸੋਸੀਏਸ਼ਨ (ਰਜਿ:) ਦੀ ਮੀਟਿੰਗ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੋਈ, ਮੀਟਿੰਗ ਦੀ ਸਮੁੱਚੀ ਕਾਰਵਾਈ ਚਲਾਉਂਦਿਆਂ ਹੈੱਡਮਾਸਟਰ ਬਲਦੇਵ ਸਿੰਘ ਬੱਲ ਸਠਿਆਲਾ ਨੇ ਏਜੰਡਾ ਪੜ੍ਹਕੇ ਸੁਣਾਇਆ | ਉਪਰੰਤ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ | ਉਪਰੰਤ ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਪੈਨਸ਼ਨਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਉਨ੍ਹਾਂ ਚੇਤਾਵਨੀ ਦਿਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਹੋਵਾਂਗੇ | ਇਸ ਮੌਕੇ ਮੱਖਣ ਸਿੰਘ ਭੈਣੀਵਾਲਾ ਦੇ ਗੀਤਾਂ ਦੀ ਪਲੇਠੀ ਪੁਸਤਕ 'ਅਲਬੇਲਾ' ਵੀ ਲੋਕ ਅਰਪਿਤ ਕੀਤੀ ਗਈ | ਇਸ ਮੌਕੇ ਪ੍ਰਧਾਨ ਹਰਭਜਨ ਸਿੰਘ ਖੇਲਾ, ਜ: ਸਕੱਤਰ ਬਲਦੇਵ ਸਿੰਘ ਬੱਲ ਸਠਿਆਲਾ, ਰਘਬੀਰ ਸਿੰਘ, ਸੁਰਜੀਤ ਸਿੰਘ ਰਈਆ, ਦਵਿੰਦਰ ਸਿੰਘ ਕੰਬੋ, ਮਾ: ਕਰਨੈਲ ਸਿੰਘ, ਕਪੂਰ ਸਿੰਘ, ਜੋਗਿੰਦਰ ਸਿੰਘ ਰਈਆ, ਪੂਰਨ ਸਿੰਘ ਸੰਧੂ ਠੱਠੀਆਂ ਮੀਤ ਪ੍ਰਧਾਨ, ਅਵਤਾਰ ਸਿੰਘ ਸਠਿਆਲਾ, ਮਲਕੀਅਤ ਸਿੰਘ, ਰਾਜ ਕੁਮਾਰ ਸ਼ਰਮਾ ਪਟਵਾਰੀ, ਗੁਰਮੀਤ ਸਿੰਘ, ਪਰਮਜੀਤ ਕੁਮਾਰ ਸੱਲ੍ਹਣ, ਮੰਗਲ ਸਿੰਘ ਰੋਡਵੇਜ, ਗੁਰਚਰਨ ਸਿੰਘ ਮਾਨ, ਅਵਤਾਰ ਸਿੰਘ ਪੱਡਾ, ਹੈੱਡਮਾਸਟਰ ਗੁਰਸ਼ਰਨ ਸਿੰਘ, ਗਿਆਨ ਸਿੰਘ ਨੰਗਲੀ, ਗੁਰਮੀਤ ਸਿੰਘ ਜਲਾਲ, ਅਜੀਤ ਸਿੰਘ ਚੌਹਾਨ, ਬਲਦੇਵ ਸਿੰਘ ਸੋਢੀ ਰਈਆ, ਗੁਰਮੀਤ ਸਿੰਘ ਸਾਬਕਾ ਬੀ. ਈ. ਓ. ਆਦਿ ਹਾਜ਼ਰ ਸਨ |