17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਪਾਈਆਂ ਭਾਜੜਾਂ-ਤਲਬੀਰ ਗਿੱਲ <br/>

ਅਜੀਤ ਡੈਸਕ 21-07-2025
ਟਾਹਲੀ ਸਾਹਿਬ, 20 ਜੁਲਾਈ (ਵਿਨੋਦ ਭੀਲੋਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਭਾਜੜਾਂ ਪੈ ਗਈਆਂ ਹਨ ਅਤੇ ਨਸ਼ਾ ਤਕਸਰ ਪੰਜਾਬ ਛੱਡਣ ਲਈ ਮਜਬੂਰ ਹੋ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਹਲਕੇ ਦੇ ਪਿੰਡ ਭੀਲੋਵਾਲ ਵਿਖੇ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਕਰਵਾਏ ਗਏ ਪ੍ਰੋਗਰਾਮ ਵਿਚ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਸ਼ਿਵਰਾਜ ਸਿੰਘ ਬਾਠ ਭੀਲੋਵਾਲ, ਸੀਨੀਅਰ ਆਪ ਆਗੂ ਸਿੰਕਦਰ ਸਿੰਘ ਖਿੱਦੋਵਾਲੀ, ਬਲਬੀਰ ਸਿੰਘ ਬਾਪੋਰਾਏ, ਸਰਪੰਚ ਜਗਦੀਸ਼ ਸਿੰਘ, ਪੀ.ਏ. ਬਰਜਿੰਦਰ ਸਿੰਘ ਇਲਾਵਾ ਪਾਰਟੀ ਵਰਕਰ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਮੁਹਾਰ ਦੇ ਨਵ ਨਿਯੁਕਤ ਨੰਬਰਦਾਰ ਦਾ ਸਨਮਾਨ <br/> ਅਗਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।