ਓਠੀਆ, 20 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਮੁਹਾਰ ਦੇ ਨੰਬਰਦਾਰ ਜਗਤਾਰ ਸਿੰਘ ਦੇ ਸਵਰਗਵਾਸ ਹੋਣ ਉਪਰੰਤ ਉਸ ਦੇ ਪਰਿਵਾਰ ਦੇ ਮੈਂਬਰ ਹਰਜਿੰਦਰ ਸਿੰਘ ਨੂੰ ਸਰਕਾਰ ਵਲੋਂ ਪਿੰਡ ਦਾ ਨੰਬਰਦਾਰ ਨਿਯੁਕਤ ਕਰਨ 'ਤੇ ਵਿਧਾਨ ਸਭਾ ਰਾਜਾਸਾਂਸੀ ਤੋਂ ਕਾਂਗਰਸੀ ਵਿਧਾਇਕ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਨਵੇਂ ਨਿਯੁਕਤ ਨੰਬਰਦਾਰ ਹਰਜਿੰਦਰ ਸਿੰਘ ਮੁਹਾਰ ਨੂੰ ਸਨਮਾਨਿਤ ਕੀਤਾ | ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ, ਐਡਵੋਕੇਟ ਮਨਦੀਪ ਸਿੰਘ ਮੁਹਾਰ, ਸੁੱਖ ਧਾਰੀਵਾਲ, ਸਾਬਕਾ ਸਰਪੰਚ ਅਜੀਤ ਸਿੰਘ ਮੁਹਾਰ, ਹਰਭਾਲ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਚੰਦ ਸਿੰਘ ਮਟੀਆ, ਪੀ.ਏ. ਰਵੀ ਕੁਮਾਰ, ਪ੍ਰੋਫੈਸਰ ਸ਼ੇਰ ਸਿੰਘ ਚੈਨਪੁਰ, ਸਾਬਕਾ ਸਰਪੰਚ ਜੋਗਿੰਦਰ ਸਿੰਘ ਚੈਨਪੁਰ ਆਦਿ ਹਾਜ਼ਰ ਸਨ |