ਸਠਿਆਲਾ, 20 ਜੁਲਾਈ (ਜਗੀਰ ਸਿੰੰਘ ਸਫਰੀ)-ਉਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਵਿਖੇ ਪਹਿਲੀ ਕਮੇਟੀ ਭੰਗ ਨੂੰ ਕਰਕੇ ਨਵੀਂ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਬਾਰੇ ਪਿ੍ੰ: ਰਾਜੀਵ ਕਪੂਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਕੂਲ ਦੀ ਨਵੀਂ ਮੈਨੇਜਮੈਂਟ ਕਮੇਟੀ ਦੀ ਚੋਣ ਕੀਤੀ ਗਈ ਹੈ | ਇਸ ਮੌਕੇ 'ਤੇ ਸਕੂਲ ਇੰਚਾਰਜ ਸੁਖਜੀਤ ਕੌਰ, ਸਮੂਹ ਅਧਿਆਪਕਾਂ ਤੇ ਪਿੰਡ ਦੇ ਸਰਪੰਚ, ਪੰਚਾਂ, ਮੁਹਤਬਰਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਇੱਕਠ ਕਰਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਉਪ ਚੇਅਰਮੈਨ ਅਤੇ ਮੈਂਬਰਾਂ ਦੀ ਚੋਣ ਕੀਤੀ ਗਈ | ਉਨ੍ਹਾਂ ਨੇ ਦੱਸਿਆ ਕਿ ਸਕੂਲ ਮੈਨੇੇਜਮੈਂਟ ਦੇ 16 ਮੈਂਬਰਾਂ ਦੀ ਚੋਣ ਹੋਈ ਹੈ | ਇਸ ਮੌਕੇ 'ਤੇ ਬਲਜੀਤ ਸਿੰਘ ਚੇਅਰਮੈਨ, ਉਪ ਚੇਅਰਮੈਨ ਬਲਜਿੰਦਰ ਕੌਰ ਅਤੇ ਸਕੂਲ ਇੰਚਾਰਜ ਸੁਖਜੀਤ ਕੌਰ, ਰਿਟਾ: ਮੁੱਖ ਅਧਿਆਪਕ ਅਰਵਿੰਦਰ ਸਿੰਘ, ਹਰਜੀਤ ਸਿੰਘ, ਮੈਡਮ ਸੁਖਵਿੰਦਰ ਕੌਰ ਤੇ 10 ਮੈਂਬਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਂਬਰ ਚੁਣ ਲਿਆ ਗਿਆ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਬਲਤੇਜ ਸਿੰਘ, ਮਾ: ਗਗਨਦੀਪ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |