ਪਿੰਡ ਰਾਏਪੁਰ ਖੁਰਦ 'ਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>
ਅਜੀਤ ਡੈਸਕ
21-07-2025
ਤਰਸਿੱਕਾ, ਟਾਂਗਰਾ, 20 ਜੁਲਾਈ (ਅਤਰ ਸਿੰਘ ਤਰਸਿੱਕਾ, ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਤਾਕਤ ਮਿਲੀ ਜਦੋਂ ਹਲਕੇ ਦੇ ਪ੍ਰਸਿੱਧ ਰਾਏਪੁਰ ਖੁਰਦ ਤੋਂ ਸਰਪੰਚ ਮਨਜੀਤ ਕੌਰ, ਪੰਚ ਮਾਨ ਸਿੰਘ, ਸਰਬਜੀਤ ਕੌਰ ਸਤਿੰਦਰ ਕੌਰ, ਹਰਪ੍ਰੀਤ ਸਿੰਘ ਅਤੇ ਨੰਬਰਦਾਰ ਗੁਰਭਾਗ ਸਿੰਘ ਸਮੇਤ ਅਨੇਕਾਂ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਹੋ ਗਏ | ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸਰਪੰਚ, ਪੰਚ ਅਤੇ ਹੋਰ ਪਿੰਡ ਵਾਸੀਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਉੱਤੇ ਜੀ ਆਇਆਂ ਕਿਹਾ | ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡਾ ਸਾਥ ਹੀ ਹੈ ਜਿਸ ਨੇ ਪਹਿਲਾਂ ਵੀ ਵੱਡੇ ਫਰਕ ਨਾਲ ਜਿੱਤ ਦਿਵਾਈ ਸੀ ਅਤੇ ਤਾਕਤ ਬਖਸ਼ੀ ਸੀ | ਉਨ੍ਹਾਂ ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਅਤੇ ਸਾਥੀਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ | ਇਸ ਉਪਰੰਤ ਹਰਭਜਨ ਸਿੰਘ ਈ. ਟੀ. ਓ. ਨੇ ਪਿੰਡ ਚੌਹਾਨ ਵਿਖੇ ਦਰਬਾਰ ਪੀਰ ਹਸਨ ਸ਼ਾਹ ਕਾਦਰੀ ਦੇ ਸਥਾਨ ਉੱਤੇ ਹਾਜ਼ਰੀ ਭਰੀ | ਇਸ ਦੌਰਾਨ ਜਨਾਬ ਪੀਰ ਦਿਲਦਾਰ ਸ਼ਾਹ ਕਾਦਰੀ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ |