17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪਿਛਲੀਆਂ ਸਰਕਾਰਾਂ ਦੇ ਰਾਜ ਦੌਰਾਨ ਵੱਡੇ ਲੀਡਰਾਂ ਦੀਆਂ ਗੱਡੀਆਂ 'ਚ ਨਸ਼ਾ ਸਪਲਾਈ ਹੁੰਦਾ ਰਿਹਾ-ਈ. ਟੀ. ਓ. <br/>

ਅਜੀਤ ਡੈਸਕ 21-07-2025
ਜੰਡਿਆਲਾ ਗੁਰੂ, 20 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੰਡਿਆਲਾ ਗੁਰੂ ਦੇ ਬੋਹੜੀ ਵਾਲਾ ਚੌਕ ਵਿਚ ਵਾਰਡ ਨੰਬਰ 7, 8, 9 ਦੇ ਹੋਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਨਸ਼ਿਆਂ ਖਾਤਰ ਮਾਵਾਂ ਦੇ ਪੁੱਤ ਇਸ ਜੱਗ ਤੋਂ ਚਲੇ ਗਏ ਅਤੇ ਇਸ ਲਈ ਜਿੰਮੇਵਾਰ ਹਨ ਪਿਛਲੀਆਂ ਸਰਕਾਰਾਂ ਜਿਨ੍ਹਾਂ ਦੇ ਰਾਜ ਦੌਰਾਨ ਵੱਡੇ-ਵੱਡੇ ਲੀਡਰਾਂ ਦੀਆਂ ਹੂਟਰਾਂ ਵਾਲੀਆਂ ਗੱਡੀਆਂ ਵਿਚ ਨਸ਼ਾ ਸਪਲਾਈ ਹੁੰਦਾ ਰਿਹਾ | ਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਚਾਰ ਛਿੱਲੜਾਂ ਦੀ ਖਾਤਰ ਆਪਣੇ ਰਾਜ ਦੌਰਾਨ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਵਗਾ ਦਿੱਤਾ | ਉਨ੍ਹਾਂ ਕਿਹਾ ਕਿ ਜੋ ਨਸ਼ਿਆਂ ਦਾ ਸੇਵਨ ਕਰਦੇ ਹਨ ਉਹ ਸਾਡੇ ਦੁਸ਼ਮਣ ਨਹੀਂ ਸਾਡੇ ਭਰਾ ਹਨ ਅਤੇ ਉਨ੍ਹਾਂ ਦਾ ਇਲਾਜ ਹਸਪਤਾਲ ਵਿਚ ਦਾਖ਼ਲ ਕਰਾ ਕੇ ਕਰਾਇਆ ਜਾਵੇਗਾ | ਡੀ. ਐੱਸ. ਪੀ. ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਇਸ ਮੌਕੇ ਕਮਿਊਨਟੀ ਹੈਲਥ ਸੈਂਟਰ ਮਾਨਾਂਵਾਲਾ ਦੇ ਐੱਸ. ਐੱਮ. ਓ. ਡਾ. ਮਨਜੀਤ ਸਿੰਘ ਰਟੌਲ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੰੂ ਕਰਾਇਆ | ਇਸ ਮੌਕੇ ਸਤਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ ਅਤੇ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਮੇਜਰ ਸਿੰਘ ਸੋਢੀ ਵਲੋਂ ਭਾਈ ਮਨਜੀਤ ਮੁਖੀ ਬਾਬਾ ਜੀਵਨ ਸਿੰਘ ਸਰਬ ਸਾਂਝੀ ਸੇਵਾ ਸੁਸਾਇਟੀ ਦਾ ਸਨਮਾਨ <br/> ਅਗਲੀ ਖ਼ਬਰ ਪਿੰਡ ਰਾਏਪੁਰ ਖੁਰਦ 'ਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।