18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਘੁੱਕੇਵਾਲੀ ਵਿਖੇ ਦਰਜਨ ਪਰਿਵਾਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 21-07-2025
ਜਗਦੇਵ ਕਲਾਂ, 20 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਘੁੱਕੇਵਾਲੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਬਹੁਤ ਤਕੜਾ ਬਲ ਮਿਲਿਆ ਜਦੋਂ ਅਕਾਲੀ ਦਲ ਅਤੇ ਹੋਰ ਰਵਾਇਤੀ ਪਾਰਟੀਆਂ ਨਾਲ ਸੰਬੰਧਿਤ ਦਰਜਨ ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਕਬੂਲਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸ: ਧਾਲੀਵਾਲ ਵਲੋਂ ਜਗਨਦੀਪ ਸਿੰਘ ਰਿੰਪੂ, ਮੌਜੂਦਾ ਮੈਂਬਰ ਰਣਜੀਤ ਸਿੰਘ ਅਤੇ ਮੈਂਬਰ ਸੁਖਵਿੰਦਰ ਸਿੰਘ ਆਦਿ ਦਰਜਨਾਂ ਪਰਿਵਾਰਾਂ ਵਲੋਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸਰਪੰਚ ਜਗਦੀਸ਼ ਸਿੰਘ ਘੁੱਕੇਵਾਲੀ, ਸਰਪੰਚ ਧਨਵੰਤ ਸਿੰਘ ਸੈਂਸਰਾ ਕਲਾਂ, ਸਰਪੰਚ ਹਰਪ੍ਰੀਤ ਸਿੰਘ ਸੈਂਸਰਾ ਖੁਰਦ ਅਤੇ ਹੋਰ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਬਾਬਾ ਜਾਹਰਾ ਵਾਲੀ ਸਰਕਾਰ ਦਾ ਸਾਲਾਨਾ ਮੇਲਾ ਕਰਵਾਇਆ <br/> ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਮੌਕੇ ਵਿਸ਼ੇਸ਼ ਹਵਨ ਯੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।