18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗਰੀਬ ਪਰਿਵਾਰ ਵਲੋਂ ਧੱਕੇਸ਼ਾਹੀ ਦੀ ਦਰਖਾਸਤ ਦੇਣ 'ਤੇ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼

ਅਜੀਤ ਡੈਸਕ 21-07-2025
ਚੋਗਾਵਾਂ, 20 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪਿੰਡ ਕਾਕੜ ਤਰੀਨ ਦੇ ਇਕ ਗਰੀਬ ਪਰਿਵਾਰ ਨੇ ਪਿੰਡ ਦੇ ਇਕ ਕਿਸਾਨ ਉੱਪਰ ਧੱਕੇਸ਼ਾਹੀ ਕਰਨ ਦੀ ਦਿੱਤੀ ਦਰਖਾਸਤ 'ਤੇ ਪੁਲਿਸ ਵਲੋਂ ਨਾ ਕਾਰਵਾਈ ਕਰਨ 'ਤੇ ਅੱਜ ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ (ਰਜਿ:) ਭਾਰਤ ਦੇ ਕੋਰ ਕਮੇਟੀ ਮੈਂਬਰ ਸ਼ਾਮ ਸਿੰਘ ਭੰਗਵਾਂ ਤੇ ਹਰਜਿੰਦਰ ਸਿੰਘ ਟਪਿਆਲਾ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ | ਇਸ ਸੰਬੰਧੀ ਅੱਜ ਪੁਲਿਸ ਥਾਣਾ ਲੋਪੋਕੇ ਵਿਖੇ ਪਿੰਡ ਕਾਕੜ ਤਰੀਨ ਦੇ ਗਰੀਬ ਪਰਿਵਾਰ ਨਾਲ ਸੰਬੰਧਿਤ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਕੰਵਲਜੀਤ ਸਿੰਘ ਨਾਲ ਪਿਛਲੇ 12 ਸਾਲਾਂ ਤੋਂ ਆਥੜੀ ਤੇ ਦਿਨ ਰਾਤ ਕੰਮ ਕਰ ਰਿਹਾ ਸੀ | ਉਸ ਨੇ ਮੇਰੇ ਨਾਲ ਪੈਸਿਆਂ ਦਾ ਕੋਈ ਹਿਸਾਬ ਕਿਤਾਬ ਨਹੀਂ ਕੀਤਾ | ਉਕਤ ਕਿਸਾਨ ਨਾਲ ਕੰਮ ਕਰਨਾ ਬੰਦ ਕਰ ਦਿੱਤਾ ਹੈ | ਕਿਸਾਨ ਵਲੋਂ ਵਿਆਜ ਲਗਾ ਕੇ 5 ਲੱਖ ਰੁਪਏ ਬਕਾਇਆ ਰਾਸ਼ੀ ਮੇਰੇ ਕੋਲੋਂ ਮੰਗ ਕੀਤੀ ਜਾ ਰਹੀ | ਗਰੀਬ ਪਰਿਵਾਰ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਮੇਰੇ ਪਰਿਵਾਰ ਨੂੰ ਮਾੜੀ ਸ਼ਬਦਾਵਲੀ ਵਰਤ ਕੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਮੈਂ ਆਪਣੇ ਘਰ ਤੋਂ ਬਾਹਰ ਰਹਿ ਰਿਹਾ ਹਾਂ | ਇਸ ਸੰਬੰਧੀ ਮੈਂ ਪੁਲਿਸ ਥਾਣਾ ਲੋਪੋਕੇ ਵਿਖੇ ਦਰਖਾਸਤ ਦਿੱਤੀ ਪਰ ਮੈਨੂੰ ਕੋਈ ਇਨਸਾਫ ਨਹੀਂ ਮਿਲਿਆ | ਪੁਲਿਸ ਥਾਣੇ ਦੇ ਇਕ ਏ. ਐੱਸ. ਆਈ. ਵਲੋਂ ਗਲਤ ਬੋਲਿਆ ਗਿਆ | ਇਸ ਮੌਕੇ ਸ਼ਾਮ ਸਿੰਘ ਭੰਗਵਾਂ ਤੇ ਹਰਜਿੰਦਰ ਸਿੰਘ ਟਪਿਆਲਾ ਨੇ ਕਿਹਾ ਕਿ ਸਾਡਾ ਸਮਾਜ ਵਾਲਮੀਕ ਭਾਈਚਾਰੇ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗਾ | ਜੇਕਰ ਪਰਿਵਾਰ ਨੂੰ ਕੋਈ ਇਨਸਾਫ ਨਾ ਮਿਲਿਆ ਤਾਂ ਉਹ ਥਾਣੇ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ | ਇਸ ਸੰਬੰਧੀ ਕੰਵਲਜੀਤ ਸਿੰਘ ਨਾਲ ਫੋਨ 'ਤੇ ਸੰਪਰਕ ਕਰਨ ਤੇ ਉਨ੍ਹਾਂ ਫੋਨ ਨਹੀਂ ਚੁੱਕਿਆ | ਪੁਲਿਸ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜਲਦ ਹੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਲੋਪੋਕੇ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਲਈ ਗੰਭੀਰਤਾ ਨਾ ਵਿਖਾਉਣਾ ਵੱਡੀ ਚਿੰਤਾ ਦਾ ਵਿਸ਼ਾ-ਸੱਚਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।