18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਤੇੜਾ ਖੁਰਦ ਵਿਖੇ ਅੰਮਿ੍ਤ ਸੰਚਾਰ ਸਮਾਗਮ <br/>

ਅਜੀਤ ਡੈਸਕ 21-07-2025
ਜਗਦੇਵ ਕਲਾਂ, 20 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਅਤੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਸਦਕਾ 'ਗੁਰਫਤਿਹ ਵੈਲਫੇਅਰ ਸੁਸਾਇਟੀ' ਵਲੋਂ ਗੁ. ਬਾਬਾ ਜੀਵਨ ਸਿੰਘ ਪਿੰਡ ਤੇੜਾ ਖੁਰਦ ਵਿਖੇ ਗੁਰਮਤਿ ਅਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੱਚਖੰਡ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਵਲੋਂ 56 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾਇਆ ਗਿਆ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ | ਇਸ ਤੋਂ ਪਹਿਲਾਂ ਅੰਮਿ੍ਤ ਵੇਲੇ ਪ੍ਰਭਾਤ ਫੇਰੀ ਕੱਢੀ ਗਈ | ਜਿਸ ਦੌਰਾਨ ਸੰਗਤਾਂ ਨੂੰ ਨਕਲੀ ਗੁਰੂ ਡੰਮ, ਡੇਰਾਵਾਦ, ਨਸ਼ਿਆਂ, ਭਰੂਣ ਹੱਤਿਆ, ਦਹੇਜ ਆਦਿ ਸਮਾਜਿਕ ਕੁਰੀਤੀਆਂ ਤੋਂ ਬਚਣ ਅਤੇ ਸੰਗਤਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ ਗਿਆ | ਇਸ ਮੌਕੇ ਨਸ਼ਾ ਛੱਡਣ ਤੇ ਕੇਸ ਰੱਖਣ ਦਾ ਪ੍ਰਣ ਕਰਨ ਵਾਲੇ ਨੌਜਵਾਨਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਫਤਿਹ ਵੈਲਫੇਅਰ ਸੋਸਾਇਟੀ ਦੇ ਮੁਖੀ ਜਥੇ. ਗੁਰਿੰਦਰ ਸਿੰਘ ਰਾਜਾ, ਭਾਈ ਮਨਦੀਪ ਸਿੰਘ ਝੰਡੇਰ ਪ੍ਰਚਾਰਕ ਸ਼੍ਰੋਮਣੀ ਕਮੇਟੀ, ਸੁਖਜੀਤ ਕੌਰ ਬੀਬੀ ਕੰਵਲਜੀਤ ਕੌਰ, ਗ੍ਰੰਥੀ ਬਾਬਾ ਹਰਪਾਲ ਸਿੰਘ, ਲਖਬੀਰ ਸਿੰਘ, ਬੀਰ ਸਿੰਘ, ਧੀਰ ਸਿੰਘ, ਲਵ ਸਿੰਘ, ਸਰਦੂਲ ਸਿੰਘ, ਬਿਕਰਮ ਸਿੰਘ, ਕਿਰਪਾਲ ਸਿੰਘ ਆਦਿ ਸ਼ਖਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵੱਲ ਕੋਈ ਅੱਖ ਚੁੱਕ ਕੇ ਵੀ ਨਹੀਂ ਵੇਖ ਸਕਦਾ-ਅਕਾਲੀ ਦਲ ਅੰਮਿ੍ਤਸਰ <br/> ਅਗਲੀ ਖ਼ਬਰ ਲੋਪੋਕੇ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।