18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗਿੱਲ ਵਲੋਂ ਪਿੰਡਾਂ ਚੋਗਾਵਾਂ, ਘਨਸ਼ਾਮਪੁਰ ਸਮੇਤ ਕਈ ਪਿੰਡਾਂ 'ਚ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ

ਅਜੀਤ ਡੈਸਕ 21-07-2025
ਮੱਤੇਵਾਲ, 20 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਚੋਗਾਵਾਂ ਸਾਧਪੁਰ, ਤਰਫਾਨ, ਘੰਸ਼ਮਪੁਰ, ਘੰਸ਼ਮਪੁਰ ਨਿੱਕਾ ਆਦਿ ਪਿੰਡਾਂ ਵਿਚ ਪੰਜਾਬ ਸਰਕਾਰ ਵਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਤਾ ਰੈਲੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਰਕਾਰ ਵਲੋਂ ਆਰੰਭੀ ਇਸ ਮੁਹਿੰਮ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਲਈ ਪੰਜਾਬ ਸਰਕਾਰ ਵਲੋਂ ਕਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸ ਮੌਕੇ ਤੇ ਸਿੱਖਿਆ ਕੋਆਰਡੀਨੇਟਰ ਪਰਮਿੰਦਰ ਸਿੰਘ ਉੱਪਲ, ਸ਼ਿਵਰਾਜ ਸਿੰਘ ਭੀਲੋਵਾਲ, ਸਰਪੰਚ ਮਨਦੀਪ ਸਿੰਘ ਤਨੇਲ, ਬਲਬੀਰ ਸਿੰਘ ਬੋਪਾਰਾਏ, ਪ੍ਰੇਮ ਸਿੰਘ ਸਰਪੰਚ ਤਰਫਾਨ, ਗੁਰਬਖਸ਼ ਸਿੰਘ ਚੋਗਾਵਾਂ, ਸਵਿੰਦਰ ਸਿੰਘ ਨਾਮਧਾਰੀ ਚੋਗਾਵਾਂ, ਪਰਮਜੀਤ ਸਿੰਘਮੱਤੇਵਾਲ, ਬਲਵਿੰਦਰ ਸਿੰਘ, ਹਰਪਾਲ ਸਿੰਘ ਮੱਤੇਵਾਲ, ਹਰਜੀਤ ਸਿੰਘ ਰਾਣਾ, ਰਮਨਦੀਪ ਕੌਰ ਸਰਪੰਚ, ਸਵਿੰਦਰ ਸਿੰਘ ਸਾਬਕਾ ਸਰਪੰਚ ਤਰਫਾਨ, ਬਲਵੰਤ ਸਿੰਘ ਸਰਪੰਚ ਘੰਸ਼ਮਪੁਰ ਆਦਿ ਵਿਸ਼ੇਸ਼ ਤੌਰ 'ਤੇ ਹਾਜਰ ਸਨ |
ਪਿਛਲੀ ਖ਼ਬਰ ਬਦਲੀਆਂ ਨੂੰ ਤਰਸੇ ਅਧਿਆਪਕ, ਵਿਭਾਗ ਕੁੰਭਕਰਨੀ ਨੀਂਦ ਸੁੱਤਾ- ਗੌਰਮਿੰਟ ਟੀਚਰਜ਼ ਯੂਨੀਅਨ ਅਗਲੀ ਖ਼ਬਰ ਕੰਧ ਅਤੇ ਵਰਾਂਡੇ ਦੀ ਛੱਤ ਢਾਹ ਕੇ ਨਾਜਾਇਜ਼ ਕਬਜ਼ਾ ਕਰਨ 'ਤੇ ਦਰਜਨ ਤੋਂ ਵਧੇਰੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।