ਚੋਗਾਵਾਂ, 21 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਨਸ਼ੇ ਦੇ ਕੋਹੜ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ 'ਨਸ਼ਾ ਮੁਕਤੀ ਯਾਤਰਾ' ਤਹਿਤ ਪਿੰਡਾਂ ਵਿਚ ਜਾਗਰੂਕਤਾ ਫ਼ੈਲਾਉਣ ਦੀ ਲੜੀ ਤਹਿਤ ਰਾਜਾਸਾਂਸੀ ਹਲਕੇ ਦੇ ਪਿੰਡ ਭੰਗਵਾ ਦੇ ਸਰਪੰਚ ਮੁਖਤਾਰ ਸਿੰਘ ਅਤੇ ਪਿੰਡ ਸਿੱਧਵਾਂ ਦੇ ਸਰਪੰਚ ਮਲਕੀਤ ਸਿੰਘ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਭੰਗਵਾ ਮੀਟਿੰਗ ਕੀਤੀ ਗਈ | ਇਸ ਮੌਕੇ ਨਸ਼ਾ ਮੁਕਤੀ ਮੋਰਚਾ ਮਾਝਾ ਦੇ ਇੰਚਾਰਜ ਅਤੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖ਼ਾਤਮੇ ਲਈ ਵਿੱਢੀ ਗਈ ਲੜਾਈ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ੇ ਵਿਰੁੱਧ ਜੰਗ 'ਚ ਭਾਗੀਦਾਰ ਬਣਾਉਣਾ ਹੈ | ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਵਲੋਂ ਨਸ਼ੇ ਵਿਰੁੱਧ ਲੜਾਈ 'ਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ ਗਿਆ | ਇਸ ਮੌਕੇ ਐੱਸ. ਐੱਚ. ਓ. ਹਿਮਾਂਸ਼ੂ ਭਗਤ ਲੋਪੋਕੇ, ਬੀ. ਡੀ. ਓ. ਸ਼ਮਸ਼ੇਰ ਸਿੰਘ, ਸਰਪੰਚ ਅਵਤਾਰ ਸਿੰਘ ਲਾਲੀ, ਲਖਵਿੰਦਰ ਸਿੰਘ ਲੱਖਾ ਹਲਕਾ ਰਾਜਾਸਾਂਸੀ ਕੋਆਰਡੀਨੇਟਰ, ਬਿੱਲਾ ਸਿੰਘ, ਹਰਜਿੰਦਰ ਸਿੰਘ ਭੰਗੂ, ਨਰਿੰਦਰ ਸਿੰਘ ਭੰਗੂ, ਮਨਪ੍ਰੀਤ ਸਿੰਘ ਭੰਗੂ, ਪ੍ਰਮਜੀਤ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ ਭੰਗੂ, ਗੁਰਦੀਪ ਸਿੰਘ, ਸੁਖਦੇਵ ਸਿੰਘ, ਪ੍ਰਗਟ ਸਿੰਘ, ਅਮਰੀਕ ਸਿੰਘ, ਸਤਨਾਮ ਸਿੰਘ, ਨਿਰਵੈਲ ਸਿੰਘ, ਭਾਗ ਸਿੰਘ, ਪ੍ਰਧਾਨ ਵਿਸਾਖਾ ਸਿੰਘ, ਹਰਪਾਲ ਸਿੰਘ ਮੈਂਬਰ, ਹਰਜੀਤ ਸਿੰਘ ਮੈਂਬਰ, ਹਰਦਿਆਲ ਸਿੰਘ ਮੈਂਬਰ, ਬਿੰਦਰ ਸਿੰਘ, ਦਿਲਬਾਗ ਸਿੰਘ ਸਿੱਧਵਾਂ, ਸਵਰਨ ਸਿੰਘ, ਸਰਪੰਚ ਦਰਬਾਰਾ ਸਿੰਘ, ਸੁੱਖ ਟਰੱਕਾਂ ਵਾਲਾ ਲੋਪੋਕੇ, ਪਿ੍ਤਪਾਲ ਸਿੰਘ ਭੀਲੋਵਾਲ, ਬਲਵਿੰਦਰ ਸਿੰਘ, ਹੀਰਾ ਸਿੰਘ, ਬਲਜਿੰਦਰ ਸਿੰਘ, ਸਾਹਿਬ ਸਿੰਘ ਚੰਡੀਗੜ੍ਹ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਗੁਰਜੰਟ ਸਿੰਘ, ਗੁਰਤਾਜ ਸਿੰਘ, ਗੁਰਮੀਤ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਤੇਜਵਿੰਦਰ ਸਿੰਘ, ਭਾਗਬੀਰ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ |
ਸੋਨੀਆ ਮਾਨ ਨੇ ਹਲਕੇ ਦੇ ਪਿੰਡਾਂ 'ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ
ਪਿੰਡ ਭੰਗਵਾਂ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੀਟਿੰਗ ਦੌਰਾਨ ਹਲਕਾ ਇੰਚਾਰਜ ਸੋਨੀਆ ਮਾਨ ਨੂੰ ਸਨਮਾਨਿਤ ਕਰਨ ਸਮੇਂ ਸਰਪੰਚ ਮੁਖਤਾਰ ਸਿੰਘ | ਨਾਲ ਮਨਪ੍ਰੀਤ ਸਿੰਘ ਭੰਗੂ ਤੇ ਹੋਰ | ਤਸਵੀਰ : ਗੁਰਵਿੰਦਰ ਸਿੰਘ ਕਲਸੀ<br/>
22-07-2025