27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਥੋਬਾ ਦੇ ਢਿੱਲੋਂ ਪੈਲੇਸ 'ਚ ਵਿਧਾਇਕ ਧਾਲੀਵਾਲ ਵਲੋਂ ਮੀਟਿੰਗ

ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪਿੰਡ ਥੋਬਾ ਦੇ ਢਿੱਲੋਂ ਪੈਲੇਸ ਵਿਖੇ ਪਿੰਡ ਵਾਸੀਆਂ ਨੂੰ ਨਸ਼ੇ ਦੇ ਖਾਤਮੇ ਲਈ ਸਹੁੰ ਚੁਕਾਉਂਦੇ ਹੋਏ | ਤਸਵੀਰਾਂ : ਜਸਵੰਤ ਸਿੰਘ ਵਾਹਲਾ<br/> 22-07-2025

ਰਮਦਾਸ/ਗੱਗੋਮਾਹਲ, 21 ਜੁਲਾਈ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)- ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪਿੰਡ ਥੋਬਾ ਦੇ ਢਿੱਲੋ ਪੈਲੇਸ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮਾਨ ਸਰਕਾਰ ਜੋ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਸਨ ਉਹ ਸਭ ਪੂਰੀਆਂ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ 10 ਲੱਖ ਰੁਪਏ ਦੀ ਬੀਮਾ ਯੋਜਨਾ ਤਹਿਤ ਆਪਣਾ ਕੋਈ ਵੀ ਇਲਾਜ ਮੁਫਤ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਹੁਣ ਤੱਕ 15 ਹਜ਼ਾਰ ਨਸ਼ਾ ਤਸਕਰ ਜੇਲ੍ਹਾਂ ਵਿਚ ਡੱਕੇ ਜਾ ਚੁੱਕੇ ਹਨ ਤੇ ਕਿਸੇ ਵੀ ਪਿੰਡ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਤੁਰੰਤ ਸੰਬੰਧਤ ਪੁਲਿਸ ਜਾਂ ਮੈਨੂੰ ਦਿੱਤੀ ਜਾਵੇ ਤਾਂ ਜੋ ਉਸ ਖਿਲਾਫ ਕਾਨੂੰਨ ਅਨੁਸਾਰ ਕਰਵਾਈ ਕੀਤੀ ਜਾ ਸਕੇ | ਇਸ ਤੋਂ ਪਹਿਲਾਂ ਪਿੰਡ ਦੇ ਖੇਡ ਸਟੇਡੀਅਮ ਲਈ 30 ਲੱਖ 60 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ੇ ਦੇ ਖ਼ਾਤਮੇ ਲਈ ਪਿੰਡ ਵਾਸੀਆਂ ਨੂੰ ਸਹੁੰ ਚੁਕਾਈ | ਇਸ ਮੌਕੇ ਸੀਨੀਅਰ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਪੀ.ਏ ਮੁਖਤਾਰ ਸਿੰਘ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਬੀ.ਡੀ.ਪੀ.ਓ. ਪਵਨ ਕੁਮਾਰ, ਨਾਇਬ ਤਹਿਸੀਲਦਾਰ ਇੰਦਰਜੀਤ ਕੌਰ, ਐੱਸ.ਐੱਚ.ਓ. ਰਮਦਾਸ ਆਗਿਆਪਾਲ ਸਿੰਘ, ਸਰਪੰਚ ਅਮਰਜੀਤ ਸਿੰਘ ਥੋਬਾ, ਸਰਪੰਚ ਵਰਿੰਦਰ ਸਿੰਘ ਕੋਟਲੀ ਜਮੀਤ ਸਿੰਘ, ਕੈਪਟਨ ਕਸ਼ਮੀਰ ਸਿੰਘ ਅਵਾਣ, ਬਲਾਕ ਅਜਨਾਲਾ ਦੇ ਕੋਆਰਡੀਨੇਟਰ ਪਿ੍ਥੀਪਾਲ ਸਿੰਘ ਘੋਨੇਵਾਹਲਾ, ਸੈਕਟਰੀ ਹਰਭਜਨ ਸਿੰਘ, ਸਰਪੰਚ ਸ਼ੇਰ ਸਿੰਘ ਅਵਾਣ, ਸਰਪੰਚ ਸੰਤੋਖ ਸਿੰਘ ਜੌਹਲ, ਪਿ੍ਥੀਪਾਲ ਸਿੰਘ, ਅਜੀਤ ਸਿੰਘ, ਭੁਪਿੰਦਰ ਸਿੰਘ ਪੰਚ, ਵਿੱਕੀ ਪੰਚ, ਮੰਗਲ ਸਿੰਘ ਪੰਚ, ਕੁਲਦੀਪ ਸਿੰਘ ਬਿੱਟੂ ਪੰਚ, ਸਟੀਫਨ ਮਸੀਹ, ਮਨਜੀਤ ਸਿੰਘ, ਸੁਰਜੀਤ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਰਣੀਕੇ, ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਸੀ. ਬੀ. ਐੱਸ. ਈ. ਦੀਆਂ ਕਲਸਟਰ ਖੇਡਾਂ 'ਚ ਸੇਂਟ ਸੋਲਜਰ ਦੇ ਖਿਡਾਰੀਆਂ ਨੇ ਮਾਰੀਆ ਮੱਲ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।