ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਪੁੱਜੇ ਸਾਬਕਾ ਕੈਬਨਿਟ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ ਅਤੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਕੇ ਸ਼ੁਕਰਾਨਾ ਕੀਤਾ, ਜਿੱਥੇ ਕਿ ਜਥੇ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਜਗਤਾਰ ਸਿੰਘ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ: ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਇਹ ਸਭ ਗੁਰੂ ਘਰ ਤੋਂ ਹੀ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਬੁਤਾਲਾ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਾਟੈਂਟ, ਗੁਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਜਗਤਾਰ ਸਿੰਘ ਬਹਾਦਰਪੁਰ, ਤੇਜਿੰਦਰ ਸਿੰਘ ਬੱਲ ਸਠਿਆਲਾ, ਸਤਨਾਮ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ ਅਤੇ ਹੋਰ ਹਾਜ਼ਰ ਸਨ |
ਸਾਬਕਾ ਕੈਬਨਿਟ ਮੰਤਰੀ ਰਣੀਕੇ, ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ <br/>
ਅਜੀਤ ਡੈਸਕ
22-07-2025