ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ: ਬਲਕਾਰ ਸਿੰਘ ਵਡਾਲਾ ਚੇਅਰਮੈਨ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਵਿਚ ਐਤਕੀਂ ਭਗਵੰਤ ਮਾਨ ਸਰਕਾਰ ਦਾ ਭੋਗ ਪੈਣ ਵਾਲਾ ਹੈ ਅਤੇ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਦਿਨੋਂ ਦਿਨ ਮਜ਼ਬੂਤ ਹੁੰਦੀਆਂ ਜਾ ਰਹੀਆਂ ਹਨ, ਪਰ ਕਾਂਗਰਸ ਦੀ ਆਪਸੀ ਫੁੱਟ ਸਾਡੇ ਸਭਨਾਂ ਲਈ ਚਿੰਤਾ ਦਾ ਵਿਸ਼ਾ ਹੈ, ਇਸ ਲਈ ਕੇਂਦਰ ਸਰਕਾਰ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਕ ਖੜਗੇ ਨੂੰ ਅਪੀਲ ਹੈ ਕਿ ਕਾਂਗਰਸ ਨੂੰ ਇਕ ਮੰਚ 'ਤੇ ਇਕੱਠਾ ਕਰਕੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਨੂੰ ਚਾਹੀਦਾ ਹੈ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਸੁੱਖੀ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ, ਪ੍ਰਗਟ ਸਿੰਘ ਵਿਧਾਇਕ ਸਮੇਤ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਇਕ ਮੰਚ 'ਤੇ ਇਕੱਠਿਆਂ ਕਰਕੇ ਪੰਜਾਬ ਦੇ ਲੋਕਾਂ ਨੂੰ ਇਕ ਚੰਗਾ ਪ੍ਰਭਾਵ ਦਿੱਤਾ ਜਾਵੇ ਤਾਂ ਜੋ 2027 ਦੀਆ ਚੋਣਾਂ ਲਈ ਪੰਜਾਬ ਵਿਚ ਜਿੱਤ ਦਾ ਪਰਚਮ ਲਹਿਰਾ ਸਕੇ | ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਵਡਾਲਾ ਨਾਲ ਨਿੰਦਰ ਸਿੰਘ ਵਡਾਲਾ ਪ੍ਰਧਾਨ ਬਲਾਕ ਰਈਆ, ਬਚਨ ਸਿੰਘ ਵਡਾਲਾ ਸੈਕਟਰੀ ਜ਼ਿਲ੍ਹਾ ਕਾਂਗਰਸ, ਰਣਜੀਤ ਸਿੰਘ ਰਾਜਾ ਵਡਾਲਾ ਸਰਕਲ ਪ੍ਰਧਾਨ, ਮਨਿੰਦਰ ਸਿੰਘ ਮਿੰਟਾ ਦੌਲੋਨੰਗਲ, ਸਤਨਾਮ ਸਿੰਘ ਬਿਆਸ ਬਲਾਕ ਪ੍ਰਧਾਨ, ਅਮਰਜੀਤ ਸਿੰਘ ਬਿਆਸ, ਧਰਮਿੰਦਰ ਸਿੰਘ ਬਿਆਸ, ਮਲਕੀਤ ਸਿੰਘ ਵਡਾਲਾ ਯੂਥ ਆਗੂ, ਜਗਰੀਪ ਸਿੰਘ ਵਡਾਲਾ, ਮਹਿੰਦਰ ਸਿੰਘ ਵਡਾਲਾ, ਬਲਕਾਰ ਸਿੰਘ ਅਤੇ ਹੋਰ ਹਾਜ਼ਰ ਸਨ |
ਕਾਂਗਰਸ ਨੂੰ ਇਕ ਮੰਚ 'ਤੇ ਇਕੱਠਾ ਕਰਕੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤਾ ਜਾਵੇ- ਚੇਅਰਮੈਨ ਬਲਕਾਰ ਸਿੰਘ ਵਡਾਲਾ <br/>
ਅਜੀਤ ਡੈਸਕ
22-07-2025