27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿੰਡ ਬੁਤਾਲਾ ਨੂੰ ਸਾਫ ਸੁਥਰਾ ਤੇ ਇਲਾਕੇ ਦਾ ਮੋਹਰੀ ਪਿੰਡ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸਰਪੰਚ ਸੁਖਵਿੰਦਰ ਸਿੰਘ ਬੁਤਾਲਾ <br/>

ਅਜੀਤ ਡੈਸਕ 22-07-2025

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਕਸਬਾ ਬੁਤਾਲਾ ਵਿਖੇ ਗ੍ਰਾਮ ਪੰਚਾਇਤ ਬੁਤਾਲਾ ਦੇ ਉੱਦਮ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਂਗਣਵਾੜੀ ਸੈਂਟਰ ਦੀ ਨਵੀਂ ਬਣੀ ਇਮਾਰਤ ਦੇ ਦੁਆਲੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੁਖਵਿੰਦਰ ਸਿੰਘ ਸਰਪੰਚ ਬੁਤਾਲਾ ਨੇ ਦੱਸਿਆ ਕਿ ਥੋੜੇ ਸਮੇਂ ਵਿਚ ਹੀ ਸੁੰਦਰ ਆਂਗਣਵਾੜੀ ਬਿਲਡਿੰਗ ਬਣ ਕੇ ਤਿਆਰ ਹੋ ਚੁੱਕੀ ਹੈ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅਗਲੇਰੇ ਪ੍ਰੋਜੈਕਟਸ ਦਾ ਜਲਦ ਹੀ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਪਿੰਡ ਬੁਤਾਲਾ ਨੂੰ ਸਾਫ ਸੁਥਰਾ, ਹਰਿਆ-ਭਰਿਆ ਤੇ ਇਲਾਕੇ ਦਾ ਮੋਹਰੀ ਪਿੰਡ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਦੱਸਿਆ ਕਿ ਖਾਲੀ ਪਈਆਂ ਥਾਵਾਂ 'ਤੇ ਬੂਟੇ ਲਗਾਏ ਜਾ ਰਹੇ ਹਨ | ਹਾਜ਼ਰ ਪਿੰਡ ਵਾਸੀਆਂ ਸਾਰਿਆਂ ਨੇ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ, ਸ਼ਮਸ਼ਾਨ ਘਾਟ, ਬਾਗ਼ ਵਿਖੇ ਅੱਜ ਦਾ ਦਿਨ ਸਾਫ ਸਫਾਈ ਕਰਕੇ ਮਨਾਇਆ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਬੱਲ ਤੋਂ ਇਲਾਵਾ ਵਿਸ਼ੇਸ਼ ਸਹਿਯੋਗੀ ਅਮਨਜੀਤ ਸਿੰਘ ਇੰਚਾਰਜ ਚੌਕੀ ਬੁਤਾਲਾ, ਗੁਰਪ੍ਰੀਤ ਸਿੰਘ ਗੋਪੀ, ਪ੍ਰਭਜੋਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਗੁਰਦਾਤਾਰ ਸਿੰਘ ਜਰਮਨੀ, ਅਮਨਤੇਜ ਸਿੰਘ, ਜਗਜੀਤ ਸਿੰਘ, ਮਨਦੀਪ ਸਿੰਘ, ਪ੍ਰਭਜੀਤ ਸਿੰਘ ਖਾਲਸਾ, ਦਲਬੀਰ ਸਿੰਘ, ਗੁਰਜੀਤ ਸਿੰਘ ਗੋਰਾ ਪ੍ਰਧਾਨ ਵੀ ਹਾਜ਼ਰ ਰਹੇ |

ਪਿਛਲੀ ਖ਼ਬਰ ਜਥੇਦਾਰ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਬਾਬਾ ਬਕਾਲਾ ਸਾਹਿਬ ਅਕਾਲੀ ਕਾਨਫਰੰਸ ਸੰਬੰਧੀ ਮੀਟਿੰਗ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਡੇਢ ਸਾਲਾ ਇਜਲਾਸ 'ਚ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਅਹੁਦੇਦਾਰਾਂ ਦੀ ਭਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।