ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮਿਤੀ 9 ਅਗਸਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਾਦ ਨੂੰ ਸਮਰਪਿਤ, ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਅਕਾਲੀ ਕਾਨਫਰੰਸ ਕੀਤੀ ਜਾਵੇਗੀ | ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਅੱਜ ਇੱਥੇ ਰੰਧਾਵਾ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਅਕਾਲੀ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋਈ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਇਕਬਾਲ ਸਿੰਗ ਸੰਧੂ ਤਰਨ ਤਾਰਨ, ਰਾਜਨਬੀਰ ਸਿੰਘ ਘੁਮਾਣ ਸ੍ਰੀ ਹਰਿਗੋਬਿੰਦਪੁਰ, ਜਥੇ. ਅਮਰਜੀਤ ਸਿੰਘ ਭਲਾਈਪੁਰ, ਜਥੇ. ਅਮਰਜੀਤ ਸਿੰਘ ਬੰਡਾਲਾ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ) ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਸਭ ਤੋਂ ਨਿਖਿੱਧ ਸਰਕਾਰ ਸਾਬਤ ਹੋਈ ਹੈ ਅਤੇ ਲੋਕ ਇਸ ਤੋਂ ਅੱਕ-ਥੱੱਕ ਚੁਕੇ ਹਨ | ਇਸ ਮੌਕੇ ਹਲਕਾ ਇੰਚਾਰਜ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਆਏ ਆਗੂਆਂ ਨੂੰ ਸਨਮਾਨਿਤ ਕੀਤਾ | ਮੀਟਿੰਗ ਨੂੰ ਜਥੇ. ਹਰਦੇਵ ਸਿੰਘ ਨਾਗੋਕੇ, ਜਥੇ. ਪੂਰਨ ਸਿੰਘ ਖਿਲਚੀਆਂ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਪਿ੍ੰ: ਦਿਲਬਾਗ ਸਿੰਘ ਮਾਨ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਪ੍ਰਧਾਨ ਯੂਥ ਵਿੰਗ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸਰਪੰਚ ਪਰਮਦੀਪ ਸਿੰਘ ਟਕਾਪੁਰ, ਅਜਮਿੰਦਰ ਸਿੰਘ ਸਾਹਬਾ, ਨਿਰਮਲ ਸਿੰਘ ਬਿੱਲੂ ਧੂਲਕਾ, ਜਰਨੈਲ ਸਿੰਘ ਕੋਟ ਮਹਿਤਾਬ ਅਤੇ ਸੁਖਬੀਰ ਸਿੰਘ ਵਾਹਲਾ ਸਾ: ਚੇਅਰਮੈਨ ਨੇ ਸੰਬੋਧਨ ਕੀਤਾ | ਇਸ ਮੌਕੇ ਨੰਬਰਦਾਰ ਪਲਵਿੰਦਰ ਸਿੰਘ ਪ੍ਰਧਾਨ, ਨਰਿੰਦਰ ਸਿੰਘ ਵਾੜਾ, ਡਾ: ਕੁਲਵਿੰਦਰ ਸਿੰਘ ਬਾਣੀਆਂ, ਸਵਰਨ ਸਿੰਘ ਤਖਤੂ ਚੱਕ, ਸੁਖਵੰਤ ਸਿੰਘ ਮੱਲਾ ਸਰਪੰਚ, ਸਤਪਾਲ ਸਿੰਘ ਨੱਥੋਕੇ ਸਰਕਲ ਪ੍ਰਧਾਨ, ਜਥੇ: ਨੌਰੰਗ ਸਿੰਘ ਨਾਗੋਕੇ, ਗੁਰਮੁੱਖ ਸਿੰਘ ਦਨਿਆਲ, ਜਸਵਿੰਦਰ ਸਿੰਘ ਢਿੱਲੋਂ ਦੌਲੋ ਨੰਗਲ, ਠੇਕੇਦਾਰ ਰਵੀ ਜੱਲੂਵਾਲ, ਭੁਪਿੰਦਰ ਸਿੰਘ ਬਾਬਾ ਬਕਾਲਾ ਮੋੜ, ਸਰਪੰਚ ਸੁਖਬੀਰ ਸਿੰਘ ਸੇਰੋਂ, ਡਾ: ਸ਼ਰਨਜੀਤ ਸਿੰਘ ਸੇਰੋਂ, ਤਰਸੇਮ ਸਿੰਘ ਕਾਲੇਕੇ, ਕੰਵਲਜੀਤ ਸਿੰਘ ਵਜ਼ੀਰ ਭੁੱਲਰ, ਪਲਵਿੰਦਰ ਸਿੰਘ ਮੀਆਂਵਿੰਡ, ਬੂਟਾ ਸਿੰਘ ਸਠਿਆਲਾ, ਪ੍ਰਤਾਪ ਸਿੰਘ, ਕੌਂਸਲਰ ਕਰਮ ਸਿੰਘ, ਕੌਂਸਲਰ ਕੁਲਦੀਪ ਸਿੰਘ ਧਾਮੀ, ਕੌਂਸਲਰ ਸੁਖਚੈਨ ਸਿੰਘ ਗਿੱਲ, ਦਲਬੀਰ ਸਿੰਘ, ਪ੍ਰਧਾਨ ਸਵਰਨ ਸਿੰਘ ਕਾਲਾ, ਬਲਜੀਤ ਸਿੰਘ ਮੈਂਬਰ, ਗੁਰਦਿਆਲ ਸਿੰਘ ਪ੍ਰਧਾਨ, ਯੁਵਰਾਜ ਸਿੰਘ ਆਰ. ਪੀ. ਐੱਸ., ਬਲਜਿੰਦਰ ਸਿੰਘ ਪੱਪੂ ਨੌਰੰਗਪੁਰ, ਗੁਰਜੰਟ ਸਿੰਘ ਪੱਡੇਆਣਾ, ਬਲਜੀਤ ਸਿੰਘ, ਸ਼ੈਰੀ ਲੱਖੂਵਾਲ, ਗੁਰਦੇਵ ਸਿੰਘ ਸਾਵਣ ਸਿੰਘ ਨਗਰ, ਗਿਆਨੀ ਕਾਬਲ ਸਿੰਘ, ਬਲਜਿੰਦਰ ਸਿੰਘ ਲਾਡੀ, ਬਖਸ਼ੀਸ਼ ਸਿੰਘ (ਸਾਰੇ ਛਾਪਿਆਂਵਾਲੀ), ਬਾਊ ਧੂਲਕਾ ਆਦਿ ਹਾਜ਼ਰ ਸਨ | ਮੰਚ ਸੰਚਾਲਨ ਦੇ ਫਰਜ਼ ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ ਨੇ ਬਾਖੂਬੀ ਨਿਭਾਏ |