ਸਠਿਆਲਾ, 21 ਜੁਲਾਈ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਪੰਜ ਪੀਰਾਂ ਦੀ ਯਾਦ 'ਚ ਜੋੜ ਮੇਲੇ 'ਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਤੇ ਮੇਲਾ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਬੱਲ, ਰੰਘਰੇਟਾ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਿਤਾਰਾ, ਬਾਬਾ ਕੇਵਲ ਸਿੰਘ ਸ਼ਾਹ ਅਤੇ ਮੁੱਖ ਸੇਵਾਦਾਰ ਬਾਬਾ ਮਹਿੰਦਰ ਸਿੰਘ ਨੇ ਦੱਸਿਆ ਹੈ ਕਿ ਪੀਰਾਂ ਦੀ ਮਜਾਰ ਅਤੇ ਬਾਬਾ ਤਿੱਤਰ ਸ਼ਾਹ ਦੀ ਯਾਦ 'ਚ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਚਾਦਰ ਦੀ ਰਸਮ ਅਦਾ ਕਰਨ ਉਪਰੰਤ ਗਾਇਕ ਜੋੜੀ ਮੰਨੂ ਭੱਟੀ ਅਤੇ ਜਸਪ੍ਰੀਤ ਜੱਸੀ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਬਾਬਾ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ | ਇਸ ਮੌਕੇ ਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਅਤੇ ਰਿਟਾ: ਡੀ.ਐੱਸ.ਪੀ. ਹਰਕਿ੍ਸ਼ਨ ਸਿੰਘ ਨੇ ਕਿਹਾ ਕਿ ਪਿੰਡਾਂ 'ਚ ਪੀਰਾਂ ਫਕੀਰਾਂ ਦੀ ਯਾਦ 'ਚ ਜੋੜ ਮੇਲੇ ਸਾਰਿਆਂ ਨੂੰ ਇੱਕਠੇ ਹੋ ਕੇ ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ | ਇਸ ਮੌਕੇ ਤੇ ਸਰਪੰਚ ਚਰਨਜੀਤ ਸਿੰਘ ਭੱਟੀ, ਸਾਬਕਾ ਦਲਵਿੰਦਰ ਸਿੰਘ, ਸਾਬਕਾ ਸਰਪੰਚ ਬਲਜੀਤ ਸਿੰਘ ਭੱਟੀ, ਸਰਪੰਚ ਦਲਬੀਰ ਸਿੰਘ, ਗੁਰਦਿਆਲ ਸਿੰਘ ਬੁਟਾਰੀ, ਸਾਬਕਾ ਸਰਪੰਚ ਸੁੱਚਾ ਸਿੰਘ, ਪ੍ਰਧਾਨ ਦਿਲਬਾਗ ਸਿੰਘ, ਮੈਂਬਰ ਕਸ਼ਮੀਰ ਸਿੰਘ, ਹਰਭਜਨ ਸਿੰਘ, ਸਰਪੰਚ ਜੁਗਰਾਜ ਸਿੰਘ, ਮਲਕੀਤ ਸਿੰਘ ਬੇਦਾਦਪੁਰ, ਪ੍ਰਧਾਨ ਗੁਰਵਿੰਦਰ ਸਿੰਘ, ਹਰਪਾਲ ਸਿੰਘ ਕਾਲੂ, ਬਲਵਿੰਦਰ ਸਿੰਘ ਬੱਬੀ ਆਦਿ ਹਾਜ਼ਰ ਸਨ |