27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਅਮਰਜੀਤ ਮਲਟੀ ਸਪੈਸ਼ਲਿਟੀ ਕਲੀਨਿਕ ਬਿਆਸ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ <br/>

ਅਜੀਤ ਡੈਸਕ 22-07-2025
ਬਿਆਸ 21 ਜੁਲਾਈ (ਪਰਮਜੀਤ ਸਿੰਘ ਰੱਖੜਾ)- ਅਮਰਜੀਤ ਮਲਟੀ ਸਪੈਸ਼ਲਿਟੀ ਕਲੀਨਿਕ ਬਿਆਸ ਵਲੋਂ ਡਾ. ਅਮਰਜੀਤ ਸਿੰਘ (ਐੱਮ.ਬੀ.ਬੀ.ਐੱਸ., ਐੱਮ.ਐੱਸ. ਜਨਰਲ ਸਰਜਨ) ਦੀ ਅਗਵਾਈ ਹੇਠ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਪਿੰਡ ਵਜ਼ੀਰ ਭੁੱਲਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਤੋਂ ਪੀੜਿਤ ਲਗਭਗ 80 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹਾਈ ਬਲੱਡ ਪ੍ਰੈਸ਼ਰ, ਬੁਖਾਰ, ਅਨੀਮੀਆ, ਦਸਤ, ਪੇਟ ਦਰਦ, ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਨੂੰ 5 ਦਿਨਾਂ ਦੀਆਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 30 ਦੇ ਕਰੀਬ ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਕੀਤੀ ਗਈ | ਉਨ੍ਹਾਂ ਨੂੰ ਇਸ ਬਿਮਾਰੀ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਧਿਆਨ ਵਿਚ ਰੱਖਣ ਵਾਲੀਆਂ ਕੁਝ ਗੱਲਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਹਨ | ਮੈਡੀਕਲ ਕੈਂਪ ਦੇ ਅੰਤ ਵਿਚ, ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਤੇ ਨਗਰ ਵਾਸੀਆਂ ਨੇ ਡਾ. ਅਮਰਜੀਤ ਸਿੰਘ ਅਤੇ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ | ਇਸ ਮੌਕੇ ਸਟਾਫ ਨਰਸ ਸਿਮਰਨ, ਸਟਾਫ ਨਰਸ ਰੰਜਨਾ ਐੱਸ.ਐੱਨ, ਰੋਸ਼ਨੀ, ਸਰਬਜੀਤ ਸਿੰਘ ਆਦਿ ਮੌਜੂਦ ਸਨ | ਇਸ ਤੋਂ ਇਲਾਵਾ ਬਲਬੀਰ ਸਿੰਘ ਭੁੱਲਰ, ਕਪੂਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਉਕਤ ਕੈਂਪ ਲਈ ਆਪਣਾ ਸਹਿਯੋਗ ਦਿੱਤਾ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਖਿਆਲਾ ਕਲਾਂ/ਖੁਰਦ ਵਿਖੇ ਸੋਨੀਆ ਮਾਨ ਨੇ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਦੀਆਂ ਅੰਡਰ-19 ਖੋ-ਖੋ ਟੀਮ ਲੜਕੀਆਂ ਦਾ ਜੰਮੂ ਵਿਖੇ ਪਹਿਲਾ ਸਥਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।