27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿੰਡ ਠੱਠੀਆਂ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ 'ਯੁੱਧ ਨਸ਼ਿਆਂ ਵਿਰੁੱਧ' ਰੈਲੀ ਦੌਰਾਨ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਈ

ਅਜੀਤ ਡੈਸਕ 22-07-2025
ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਨਜ਼ਦੀਕੀ ਪਿੰਡ ਠੱਠੀਆਂ ਵਿਖੇੇ ਗੁਰਦੁਆਰਾ ਬਾਬਾ ਕਾਲਾ ਮਹਿਰ, ਠੱਠੀਆਂ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਿਆਂ ਵਿਰੁੱਧ ਰੈਲੀ ਨੂੰ ਸੰਬੋਧਨ ਕੀਤਾ ਤੇ ਲੋਕਾਂ ਨੂੰ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਤੇ ਉਨ੍ਹਾਂ ਦੀ ਜ਼ਮਾਨਤ ਨਾ ਦੇਣ ਦੀ ਸਹੁੰ ਚੁਕਾਈ | ਉਨ੍ਹਾਂ ਕਿਹਾ ਕਿ ਅਸੀਂ ਬਹੁਤ ਕੁਝ ਨਸ਼ਿਆਂ ਕਾਰਣ ਗਵਾ ਚੁੱਕੇ ਹਾਂ, ਬੱਸ ਹੋਰ ਨਹੀਂ, ਹੁਣ ਵੇਲਾ ਹੈ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦਾ, ਆਪਣੀ ਜਵਾਨੀ ਬਚਾਉਣ ਦਾ | ਉਨ੍ਹਾਂ ਨਸ਼ਾ ਖ਼ਤਮ ਕਰਨ ਲਈ ਲੋਕਾਂ ਕੋਲੋਂ ਸਾਥ ਮੰਗਦਿਆਂ ਕਿਹਾ ਕਿ ਨਸ਼ਾ ਖਤਮ ਕਰਨਾ ਸਾਡੀਆਂ ਨਸਲਾਂ ਦੇ ਭਵਿੱਖ ਲਈ ਜ਼ਰੂਰੀ ਹੈ, ਇਸ ਲਈ ਤੁਸੀਂ ਸਾਰੇ ਸਾਡਾ ਸਾਥ ਦਿਓ ਤਾਂ ਜੋ ਅਸੀਂ ਇਸ ਕੋਹੜ ਨੂੰ ਗਲੋਂ ਲਾਹ ਸਕੀਏ | ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੂੰ ਸਮੂਹਿਕ ਤੌਰ 'ਤੇ ਨਸ਼ਿਆਂ ਵਿਰੁੱਧ ਹਲਫ ਦਿਵਾਉਂਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਤੁਹਾਡੇ ਸਹਿਯੋਗ ਨਾਲ ਇਸ ਯੁੱਧ 'ਚ ਵੀ ਫਤਿਹ ਹਾਸਲ ਕਰਨ ਜਾ ਰਹੀ ਹੈ | ਇਸ ਮੌਕੇ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ ਛੱਜਲਵੱਡੀ, ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਏ, ਸਰਪੰਚ ਮਨਦੀਪ ਕੌਰ ਗਿੱਲ, ਮੈਂਬਰ ਪਰਮਜੀਤ ਕੌਰ, ਬਲਬੀਰ ਕੌਰ, ਗੁਰਪ੍ਰੀਤ ਸਿੰਘ, ਜੋਗਾ ਸਿੰਘ, ਤਰਲੋਕ ਸਿੰਘ, ਬਲਦੇਵ ਸਿੰਘ (ਸਾਰੇ ਮੈਂਬਰ), ਸੀਨੀਅਰ ਆਗੂ ਲੱਖਾ ਸਿੰਘ ਚੱਕੀ ਵਾਲੇ, ਕੁਲਦੀਪ ਸਿੰਘ ਠੱਠੀਆਂ, ਫਕੀਰ ਸਿੰਘ ਪ੍ਰਗਟ ਸਿੰਘ ਜੱਟ, ਸਰਵਣ ਸਿੰਘ, ਜੋਗਿੰਦਰ ਸਿੰਘ ਸਾ: ਮੈਂਬਰ, ਸੱਖੋ ਪਟਵਾਰੀ, ਲੱਖਾ ਸਿੰਘ ਪ੍ਰਧਾਨ, ਹਰਪਾਲ ਸਿੰਘ, ਲਖਬੀਰ ਸਿੰਘ ਵਾਰ ਸਪਲਾਈ (ਸਾਰੇ ਪਿੰਡ ਠੱਠੀਆਂ) ਤੋਂ ਇਲਾਵਾ ਸਰਪੰਚ ਤੇਜਿੰਦਰ ਸਿੰਘ ਬੱਲ ਬੁਤਾਲਾ, ਤੇਜਵੰਤ ਸਿੰਘ ਬੱਲ, ਸੰਜੀਵ ਭੰਡਾਰੀ ਰਈਆ, ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਸਰਪੰਚ ਵਰਿੰਦਰ ਸਿੰਘ ਮਿੱਠੂ ਧੂਲਕਾ, ਸਰਪੰਚ ਸਰਵਿੰਦਰ ਸਿੰਘ ਸੁਧਾਰ, ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਪ੍ਰਧਾਨ ਹੀਰਾ ਸਿੰਘ ਭੱਠੇ ਵਾਲੇ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ, ਜ: ਬਲਦੇਵ ਸਿੰਘ ਬੋਦੇਵਾਲ, ਸਰਪੰਚ ਜਤਿੰਦਰ ਸਿੰਘ ਜੋਤੀ ਦੌਲ਼ੋ ਨੰਗਲ, ਪ੍ਰਧਾਨ ਗੁਰਦੇਵ ਸਿੰਘ ਆੜ੍ਹਤੀ, ਸਰਪੰਚ ਜਸਪਾਲ ਸਿੰਘ ਨਰਿੰਜਣਪੁਰ, ਯੋਗਬੀਰ ਸਿੰਘ ਟੌਂਗ, ਜੱਗਾ ਸਿੰਘ ਖਾਨਪੁਰ, ਪ੍ਰਧਾਨ ਅਮਰੀਕ ਸਿੰਘ ਠੱਠੀਆਂ, ਵਿਸ਼ਾਲ ਮੰਨਣ, ਸਰਪੰਚ ਕੇਵਲ ਸਿੰਘ ਰਜਾਦੇਵਾਲ, ਸਰਪੰਚ ਹਰਪ੍ਰੀਤ ਸਿੰਘ ਜਲਾਲਪੁਰ ਸ਼ੇਰੋਂ ਘੋਗੇ, ਸਰਪੰਚ ਰਣਜੀਤ ਸਿੰਘ ਰਾਜਾ ਕਰਤਾਰਪੁਰ, ਸਰਪੰਚ ਦਿਲਬਾਗ ਸਿੰਘ ਖਾਸੀ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਜਸਬੀਰ ਸਿੰਘ ਡਿੰਪਾ ਦੀ ਟੀਮ 'ਮੇਲਾ ਰੱਖੜ ਪੁੰਨਿਆਂ ਦੀ ਕਾਨਫਰੰਸ' ਦੀਆਂ ਤਿਆਰੀਆਂ ਲਈ ਹੋਈ ਸਰਗਰਮ <br/> ਅਗਲੀ ਖ਼ਬਰ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।