27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਜਸਬੀਰ ਸਿੰਘ ਡਿੰਪਾ ਦੀ ਟੀਮ 'ਮੇਲਾ ਰੱਖੜ ਪੁੰਨਿਆਂ ਦੀ ਕਾਨਫਰੰਸ' ਦੀਆਂ ਤਿਆਰੀਆਂ ਲਈ ਹੋਈ ਸਰਗਰਮ <br/>

ਅਜੀਤ ਡੈਸਕ 22-07-2025
ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਤੀ 9 ਅਗਸਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਲਈ ਸਾਬਕਾ ਮੈਂਬਰ ਪਾਰਲੀਮੈਂਟ ਸ: ਜਸਬੀਰ ਸਿੰਘ ਗਿੱਲ ਡਿੰਪਾ ਦੀ ਅਗਵਾਈ ਹੇਠ 'ਟੀਮ ਡਿੰਪਾ' ਵਲੋਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ ਅਤੇ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ ਕੀਤਾ ਗਿਆ ਹੈ | ਟੀਮ ਡਿੰਪਾ ਵਿਚ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ, ਯੁੱਧਵੀਰ ਸਿੰਘ ਸਰਲੀ, ਹਰਪਾਲ ਸਿੰਘ ਜਲਾਲਾਂਬਾਦ, ਸਰਪੰਚ ਅਰਜਨਬੀਰ ਸਿੰਘ ਸਰਾਂ ਬਲਾਕ ਪ੍ਰਧਾਨ, ਸਰਪੰਚ ਰਵਿੰਦਰ ਸਿੰਘ ਰਵੀ ਚੀਮਾਬਾਠ, ਸਰਪੰਚ ਸਾਹਿਬ ਸਿੰਘ ਝਾੜੂ ਨੰਗਲ, ਹਰਪਾਲ ਸਿੰਘ ਰਤਨਗੜ੍ਹ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂ ਚੱਕ, ਸਰਪੰਚ ਹਰਜਿੰਦਰ ਸਿੰਘ ਰਾਮਪੁਰ, ਸਰਪੰਚ ਜਸਪਾਲ ਸਿੰਘ ਟੋਨੀ ਦਨਿਆਲ, ਲਾਡੀ ਸੱਤੋਵਾਲ, ਅਮਰੀਕ ਸਿੰਘ ਕਰਤਾਪੁਰ, ਤੇਜਿੰਦਰ ਸਿੰਘ ਪੱਪੀ ਵਡਾਲਾ ਕਲਾਂ (ਸਾਰੇ ਸਾ: ਸਰਪੰਚ), ਸਾਹਿਬ ਸਿੰਘ ਛੱਜਲਵੱਡੀ, ਪਲਵਿੰਦਰ ਸਿੰਘ ਪੱਪਾ ਓ. ਐੱਸ. ਡੀ., ਚਿੱਟਾ ਸੇਰੋਂ, ਹਰਪਾਲ ਸਿੰਘ ਫਾਜ਼ਲਪੁਰ, ਬਲਕਾਰ ਸਿੰਘ ਲੋਹਗੜ੍ਹ ਆਦਿ ਨੇ ਕਿਹਾ ਹੈ ਕਿ ਮਾਝੈ ਦੇ ਨਿਧੜਕ ਜਰਨੈਲ ਸ: ਜਸਬੀਰ ਸਿੰਘ ਗਿੱਲ ਡਿੰਪਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਰਿਕਾਰਡ ਤੋੜ ਇਕੱਠ ਕੀਤਾ ਜਾਵੇਗਾ ਅਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੀ ਇਸ ਇਤਿਹਾਸਕ ਕਾਨਫਰੰਸ ਵਿਚ ਪਾਰਟੀ ਹਾਈਕਮਾਨ ਵਲੋਂ ਪੱੁਜ ਰਹੀ ਲੀਡਰਸ਼ਿਪ ਦੇ ਵਿਚਾਰ ਸੁਨਣ ਲਈ ਹੁੰਮ ਹੁੰਮਾਕੇ ਪੁਜੋ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਵਿਖੇ ਪੰਜ ਰੋਜ਼ਾ ਅੰਤਰ ਕਲਾਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਠੱਠੀਆਂ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ 'ਯੁੱਧ ਨਸ਼ਿਆਂ ਵਿਰੁੱਧ' ਰੈਲੀ ਦੌਰਾਨ ਨਸ਼ਾ ਤਸਕਰਾਂ ਦਾ ਸਾਥ ਨਾ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।