27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਲੋਕ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਕਾਰ ਦਾ ਸਾਥ ਦੇਣ : ਤਲਬੀਰ ਸਿੰਘ ਗਿੱਲ <br/>

ਅਜੀਤ ਡੈਸਕ 22-07-2025
ਟਾਹਲੀ ਸਾਹਿਬ, 21 ਜੁਲਾਈ (ਵਿਨੋਦ ਭੀਲੋਵਾਲ)- ਪੰਜਾਬ ਵਿਚ ਆਏ ਦਿਨ ਚਿੱਟਾ ਅਤੇ ਹੋਰ ਨਸ਼ਿਆਂ ਕਰਕੇ ਲਗਾਤਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਭੇਂਟ ਚੜ੍ਹ ਰਹੀ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇਨ੍ਹਾਂ ਘਾਤਕ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਵਿਚ ਪੰਜਾਬ ਸਰਕਾਰ ਵਲੋਂ ਚਲਾਈ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ | ਲੋਕ ਨਸ਼ਿਆਂ ਵਿਰੁੱਧ ਕੱਢੀਆਂ ਜਾ ਜਾਗਰੂਕਤਾ ਰੈਲੀਆਂ 'ਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਤੇ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਪੁਲਿਸ ਤੇ ਸਰਕਾਰ ਦਾ ਸਾਥ ਦੇ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਿੰਡ ਉਦੋਕੇ ਕਲਾਂ ਤੇ ਉਦੋਕੇ ਖੁਰਦ ਵਿਖੇ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਜਾਗਰੂਕਤਾ ਰੈਲੀਆਂ ਨੂੰ ਸੰਬੋਧਨ ਕਰਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ 'ਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮਾਨ ਸਰਕਾਰ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਹੁਣ ਤੱਕ ਨਸ਼ਿਆਂ 'ਤੇ 90 ਫੀਸਦੀ ਠੱਲ੍ਹ ਪੈ ਚੁੱਕੀ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮਾਨ ਸਰਕਾਰ ਵਿਕਾਸ ਭਲਾਈ ਦੇ ਕੰਮਾਂ ਤੋਂ ਇਲਾਵਾ ਹਰ ਖੇਤਰ 'ਚ ਹਰ ਵਰਗ ਨੂੰ ਸਹੂਲਤਾਂ ਪੱਖੋਂ ਮਾਲੋਮਾਲ ਕਰ ਰਹੀ ਹੈ, ਉਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾਂਦਾ ਹੈ ਕਿ 2027 'ਚ ਵੀ 'ਆਪ' ਦੀ ਸਰਕਾਰ ਮੁੜ ਬਣਨ ਜਾ ਰਹੀ ਹੈ | ਇਸ ਮੌਕੇ ਸਿੱਖਿਆ ਕੋਆਰਡੀਨੇਟਰ ਪਰਮਿੰਦਰ ਸਿੰਘ ਉੱਪਲ, ਸਰਬਜੀਤ ਸਿੰਘ ਸਾਧਪੁਰ, ਸਰਪੰਚ ਜੁਗਰਾਜ ਸਿੰਘ ਸਾਧਪੁਰ, ਕੁਲਵਿੰਦਰ ਸਿੰਘ ਉਦੋਕੇ, ਕੇਵਲ ਸਿੰਘ ਕੇਬੂ, ਅਮਰੀਕ ਸਿੰਘ, ਕਵਲਜੀਤ ਸਿੰਘ, ਲਖਵਿੰਦਰ ਸਿੰਘ ਪੱਪੀ, ਮੰਗਲ ਸਿੰਘ ਫੌਜੀ, ਸੁਖਵਿੰਦਰ ਸਿੰਘ ਸਰਪੰਚ ਰਾਮ ਖਿਦੋਵਾਲੀ, ਮਨਜੀਤ ਸਿੰਘ ਟਾਹਲੀ ਸਾਹਿਬ, ਬਲਜੀਤ ਸਿੰਘ ਜਿਜੇਆਣੀ ਚੇਅਰਮੈਨ ਮੰਡੀ ਬੋਰਡ, ਤਰਸੇਮ ਸਿੰਘ ਕੋਆਰਡੀਨੇਟਰ, ਗੁਰਵਿੰਦਰ ਸਿੰਘ ਸਰਪੰਚ, ਲਵਪ੍ਰੀਤ ਸਿੰਘ, ਸਰਪੰਚ ਚੰਨਪ੍ਰੀਤ ਸਿੰਘ, ਸੁਖਚੈਨ ਸਿੰਘ ਤਲਵੰਡੀ ਖੁੰਮਣ, ਸਰਪੰਚ ਅਮਰਜੀਤ ਸਿੰਘ ਕਲੇਰ ਮਾਂਗਟ ਸਮੇਤ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਬਿਹਾਰ ਰਾਜ ਦਾ ਅਨਿਲ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਸਰਹੱਦ ਤੋਂ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਵਿਖੇ ਪੰਜ ਰੋਜ਼ਾ ਅੰਤਰ ਕਲਾਸ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।