27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਤਹਿਸੀਲ ਅਜਨਾਲਾ ਦੀ ਮੀਟਿੰਗ

ਅਜੀਤ ਡੈਸਕ 22-07-2025
ਅਜਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਤਹਿਸੀਲ ਅਜਨਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਡਾ. ਬਲਵਿੰਦਰ ਸਿੰਘ ਲੰਗੋਮਾਹਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਆਰ.ਐੱਮ.ਪੀ. ਡਾਕਟਰਾਂ ਤੋਂ ਇਲਾਵਾ ਦੀਵਾਨ ਸਿੰਘ ਮੈਮੋਰੀਅਲ ਅਜਨਾਲਾ ਤੋਂ ਡਾ. ਸੰਜੀਵ ਕੁਮਾਰ ਰਾਣਾ ਅਤੇ ਡਾ. ਪ੍ਰਦੀਪ ਕੁਮਾਰ ਵਿਸ਼ੇਸ਼ ਤੌਰ ਤੇ ਪਹੁੰਚੇ | ਮੀਟਿੰਗ ਦੌਰਾਨ ਆਰ.ਐੱਮ.ਪੀ ਡਾਕਟਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕਰਦਿਆਂ ਸਮੂਹ ਆਰ.ਐੱਮ.ਪੀ. ਡਾਕਟਰਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਈ ਦਹਾਕਿਆਂ ਤੋਂ ਬੰਦ ਪਈ ਰਜਿਸਟਰੇਸ਼ਨ ਨੂੰ ਮੁੜ ਚਾਲੂ ਕੀਤਾ ਜਾਵੇ ਅਤੇ ਹੋਰ ਵੀ ਜੋ ਮੰਗਾਂ ਹਨ ਉਨ੍ਹਾਂ ਦਾ ਹੱਲ ਕੀਤਾ ਜਾਵੇ | ਇਸ ਦੌਰਾਨ ਗੱਲਬਾਤ ਕਰਦਿਆਂ ਤਹਿਸੀਲ ਪ੍ਰਧਾਨ ਡਾ. ਬਲਵਿੰਦਰ ਸਿੰਘ ਲੰਗੋਮਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਵਿਚ ਆਰ.ਐੱਮ.ਪੀ. ਡਾਕਟਰ ਪੂਰਾ ਸਾਥ ਦੇਣਗੇ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਮੌਤ ਦੇ ਮੂੰਹ ਵਿਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ | ਇਸ ਮੌਕੇ ਪ੍ਰਧਾਨ ਡਾ: ਬਲਵਿੰਦਰ ਸਿੰਘ ਲੰਗੋਮਾਹਲ ਵਲੋਂ ਡਾ: ਸੰਜੀਵ ਕੁਮਾਰ ਰਾਣਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਖ਼ਜ਼ਾਨਚੀ ਜਸਬੀਰ ਸਿੰਘ ਨਿੱਝਰ, ਚੇਅਰਮੈਨ ਬਿਕਰਮਜੀਤ ਸਿੰਘ, ਕਿਰਪਾਲ ਸਿੰਘ ਰਾਜਾਸਾਂਸੀ ਸਕੱਤਰ, ਅਵਤਾਰ ਸਿੰਘ ਜਨਰਲ ਸਕੱਤਰ, ਗੁਰਜਿੰਦ ਸਿੰਘ, ਸਵਰਨਜੀਤ ਸਿੰਘ ਸੌੜੀਆਂ, ਹਰਪ੍ਰਤਾਪ ਸਿੰਘ ਡੱਲਾ (ਮੀਤ ਪ੍ਰਧਾਨ), ਸਵਿੰਦਰ ਸਿੰਘ ਜੱਟਾ, ਰਣਜੀਤ ਸਿੰਘ ਬਾਠ, ਉਂਕਾਰ ਸਿੰਘ ਦੂਜੋਵਾਲ, ਸਾਹਿਬ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ ਲੋਪੋਕੇ, ਸਤਨਾਮ ਸਿੰਘ, ਰਾਣਾਪ੍ਰਤਾਪ ਸਿੰਘ, ਸੁਰਜੀਤ ਸਿੰਘ, ਪ੍ਰਦੀਪ ਸਿੰਘ, ਗੁਰਮੁਖ ਸਿੰਘ, ਬਲਵਿੰਦਰ ਸਿੰਘ, ਰਾਮ ਸਿੰਘ, ਜੱਗਾ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ, ਸਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੰਜਿਸ਼ ਨੂੰ ਲੈ ਕੇ ਜਬਰ ਜਨਾਹ ਕਰਨ 'ਤੇ 5 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਅਗਲੀ ਖ਼ਬਰ ਬਿਹਾਰ ਰਾਜ ਦਾ ਅਨਿਲ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਸਰਹੱਦ ਤੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।