27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

10 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦੀ ਹੈਰੋਇਨ ਤੇ ਇਕ ਡਸਟਰ ਗੱਡੀ ਸਮੇਤ 4 ਨਸ਼ਾ ਤਸਕਰ ਗਿ੍ਫਤਾਰ

ਅਜੀਤ ਡੈਸਕ 22-07-2025
ਅਜਨਾਲਾ/ ਗੱਗੋਮਾਹਲ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸ. ਐੱਸ. ਪੀ. ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਏ. ਜੀ. ਟੀ. ਐੱਫ. ਅੰਮਿ੍ਤਸਰ ਦਿਹਾਤੀ ਅਤੇ ਥਾਣਾ ਰਮਦਾਸ ਦੀ ਪੁਲਿਸ ਵਲੋਂ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ 2 ਕਿੱਲੋ 200 ਗ੍ਰਾਮ ਹੈਰੋਇਨ ਅਤੇ ਇਕ ਡਸਟਰ ਗੱਡੀ ਸਮੇਤ 4 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਐੱਸ. ਐੱਸ. ਪੀ. ਮਨਿੰਦਰ ਸਿੰਘ ਅਤੇ ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਸੀ ਮਿਲੀ ਕਿ ਜਗਜੀਤ ਸਿੰਘ ਉਰਫ ਰਾਜਾ, ਸੰਨੀ ਮਸੀਹ ਉਰਫ ਸੰਨੀ ਤੇ ਅਮਰੀਕ ਉਰਫ ਬਿੱਲੂ ਵਾਸੀਆਨ ਘੋਹਨੇਵਾਲ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਮਾਛੀਵਾਹਲਾ ਸਾਰੇ ਮਿਲ ਕੇ ਵੱਡੇ ਪੱਧਰ 'ਤੇ ਹੈਰੋਇਨ ਤਸਕਰੀ ਦਾ ਨੈੱਟਵਰਕ ਚਲੇ ਰਹੇ ਹਨ | ਜੋ ਉਕਤ ਦੋਸ਼ੀ ਪਾਕਿਸਤਾਨੀ ਤਸਕਰਾਂ ਦੇ ਨਾਲ ਸੰਪਰਕ ਵਿਚ ਹਨ ਅਤੇ ਉਨ੍ਹਾਂ ਪਾਸੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਅੰਮਿ੍ਤਸਰ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਪਲਾਈ ਕਰਦੇ ਹਨ | ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਏ. ਜੀ. ਟੀ. ਐੱਫ. ਅੰਮਿ੍ਤਸਰ ਦਿਹਾਤੀ ਅਤੇ ਥਾਣਾ ਰਮਦਾਸ ਪੁਲਿਸ ਵਲੋਂ ਇਕ ਸਾਂਝੇ ਅਪ੍ਰੇਸ਼ਨ ਦੌਰਾਨ ਉਕਤ ਦੋਸ਼ੀਆਂ ਨੂੰ 2 ਕਿੱਲੋ 200 ਗ੍ਰਾਮ ਹੈਰੋਇਨ ਅਤੇ ਇਕ ਡਸਟਰ ਗੱਡੀ ਸਮੇਤ ਕਾਬੂ ਕਰ ਲਿਆ | ਉਨ੍ਹਾਂ ਅੱਗੇ ਦੱਸਿਆ ਇਸ ਸੰਬੰਧੀ ਉਕਤ ਦੋਸ਼ੀਆਂ ਖ਼ਿਲਾਫ਼ ਥਾਣਾ ਰਮਦਾਸ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਗਿ੍ਫਤਾਰ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਇਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਉਸ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਵਜ਼ੀਰ ਭੁੱਲਰ 'ਚ ਕੈਂਪ ਅਗਲੀ ਖ਼ਬਰ ਰੰਜਿਸ਼ ਨੂੰ ਲੈ ਕੇ ਜਬਰ ਜਨਾਹ ਕਰਨ 'ਤੇ 5 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।