ਬਿਆਸ, 21 ਜੁਲਾਈ (ਪਰਮਜੀਤ ਸਿੰਘ ਰੱਖੜਾ)-ਸਰਕਾਰ ਵਲੋਂ ਚਲਾਈ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਤਹਿਤ ਪਿੰਡ ਵਜ਼ੀਰ ਭੁੱਲਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੌਰਾਨ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਸ਼ੇ ਵਿਰੁੱਧ ਚਲਾਈ ਗਈ, ਇਸ ਮੁਹਿੰਮ ਵਿਚ ਪੁਲਿਸ ਅਤੇ ਸਰਕਾਰ ਦਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਵਿੱਚੋਂ ਨਸ਼ੇ ਦੀ ਜੜ ਨੂੰ ਮੁੱਢ ਤੋਂ ਖ਼ਤਮ ਕਰ ਦਿੱਤਾ ਜਾ ਸਕੇ¨ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਦੌਰਾਨ ਪੰਜਾਬ ਪੁਲਿਸ ਨੂੰ ਕਾਫੀ ਸਫਲਤਾਵਾਂ ਮਿਲੀਆਂ ਹਨ ਅਤੇ ਨਸ਼ੇ ਦੇ ਵੱਡੇ ਸੌਦਾਗਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਮੁਹਿੰਮ ਭਵਿੱਖ ਦੇ ਵਿਚ ਵੀ ਜਾਰੀ ਰਹੇਗੀ | ਇਸ ਮੌਕੇ ਐੱਸਐੱਚ ਓ ਸ਼ਮਸ਼ੇਰ ਸਿੰਘ ਤੇ ਸਥਾਨਕ ਲੋਕ ਹਾਜ਼ਰ ਸਨ |