28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸੰਤ ਬਾਬਾ ਗੁਰਬਖਸ਼ ਸਿੰਘ ਖਾਲਸਾ ਅਕੈਡਮੀ ਦੇ ਵਿਦਿਆਰਥੀ ਭਾਈ ਜਸ਼ਨਦੀਪ ਸਿੰਘ ਨੇ ਪੰਜਾਬ ਯੂਥ ਬਾਕਸਿੰਗ ਸਟੇਟ ਮੁਕਾਬਲੇ 'ਚ ਸੋਨ ਤਗਮਾਂ ਜਿੱਤਿਆ <br/>

ਅਜੀਤ ਡੈਸਕ 22-07-2025
ਟਾਂਗਰਾ, 21 ਜੁਲਾਈ (ਹਰਜਿੰਦਰ ਸਿੰਘ ਕਲੇਰ)- ਸੰਤ ਬਾਬਾ ਗੁਰਬਖਸ਼ ਸਿੰਘ ਜੀ ਖਾਲਸਾ ਅਕੈਡਮੀ ਜੱਬੋਵਾਲ ਦੇ ਉਤਸ਼ਾਹਿਤ ਵਿਦਿਆਰਥੀ ਭਾਈ ਜਸ਼ਨਦੀਪ ਸਿੰਘ ਨੇ ਪੰਜਾਬ ਯੂਥ ਬਾਕਸਿੰਗ ਸਟੇਟ ਚੈਂਪੀਅਨਸ਼ਿਪ ਵਿਚ ਭਾਗ ਲੈ ਕੇ ਚੰਗਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਪੰਜਾਬ 'ਚ ਪਹਿਲਾ ਸਥਾਨ ਹਾਸਲ ਕੀਤਾ | ਅਕੈਡਮੀ ਦੇ ਮੁੱਖ ਸੇਵਾਦਾਰ ਭਾਈ ਮਲਕੀਤ ਸਿੰਘ ਨੇ ਵਿਦਿਆਰਥੀ ਜਸ਼ਨਦੀਪ ਸਿੰਘ ਦਾ ਉਨ੍ਹਾਂ ਦੀ ਇਸ ਵੱਡੀ ਜਿੱਤ ਤੇ ਵਧਾਈ ਦੇਂਦਿਆਂ ਕਿਹਾ ਕਿ ਸਾਡੇ ਵਿਦਿਆਰਥੀ ਨੇ ਅਕੈਡਮੀ, ਮਾਪਿਆਂ ਅਤੇ ਸਿੱਖ ਕੌਮ ਦਾ ਸਿਰ ਉੱਚਾ ਕਰ ਦਿੱਤਾ | ਜਸ਼ਨਦੀਪ ਸਿੰਘ ਦੀ ਇਹ ਪ੍ਰਾਪਤੀ ਸਖਤ ਮਿਹਨਤ, ਦਿ੍ੜ ਨਿਸ਼ਚਾ ਤੇ ਕੋਚ ਕਰਨਜੀਤ ਸਿੰਘ ਦੀ ਸਮਰਪਿਤ ਟ੍ਰੇਨਿੰਗ ਦੀ ਦੇਣ ਹੈ ਅਤੇ ਭਵਿੱਖ ਵਿਚ ਹੋਰ ਉਚਾਈਆਂ ਹਾਸਲ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਭਾਈ ਮਲਕੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਜਸ਼ਨਦੀਪ ਸਿੰਘ ਨੈਸ਼ਨਲ ਪੱਧਰ ਤੇ ਕਰਵਾਈ ਜਾ ਰਹੀ ਨੈਸ਼ਨਲ ਬਾਕਸਿੰਗ ਮੁਕਾਬਲੇ ਵਿਚ ਹਿੱਸਾ ਲੈਣ ਬਿਹਾਰ ਜਾ ਰਿਹਾ ਹੈ | ਇਸ ਮੌਕੇ ਗਿਆਨੀ ਤੇਜਬੀਰ ਸਿੰਘ, ਪਿ੍ੰਸੀਪਾਲ ਸੁਰਿੰਦਰ ਸਿੰਘ, ਮਾਸਟਰ ਗੁਰਪਿੰਦਰ ਸਿੰਘ, ਬਾਕਸਿੰਗ ਕੋਚ ਕਰਨਜੀਤ ਸਿੰਘ, ਭਾਈ ਸੁਖਚੈਨ ਸਿੰਘ, ਭਾਈ ਸੁਖਦੇਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਉਦੇਸ਼ ਪੰਜਾਬ ਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ-ਕੁਲਦੀਪ ਸਿੰਘ ਧਾਲੀਵਾ... ਅਗਲੀ ਖ਼ਬਰ ਟੋਲ ਪਲਾਜ਼ਾ ਛਿੱਡਣ ਦੇ ਅੜੀਅਲ ਰਵੱਈਏ ਵਿਰੁੱਧ ਕਿਸਾਨਾਂ ਦਾ ਧਰਨਾ 8ਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।