ਜੈਂਤੀਪੁਰ, 31 ਅਗਸਤ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਪਿੰਡ ਭੰਗਾਲੀ ਕਲਾਂ ਤੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਚੇਅਰਮੈਨ ਹਰਦੀਸ ਸਿੰਘ ਭੰਗਾਲੀ ਕਲਾ, ਡਾ. ਚੰਦਰਮੋਹਨ ਸਿੰਘ ਕਾਕਾ ਭੰਗਾਲੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਮੂਹ ਨਗਰ ਭੰਗਾਲੀ ਦੀਆਂ ਸੰਗਤਾਂ, ਐੱਨ. ਆਰ. ਆਈ. ਵੀਰਾ ਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਟਾਹਲੀ ਸਾਹਿਬ ਭੰਗਾਲੀ ਕਲਾਂ ਦੇ ਮੁੱਖ ਸੇਵਾਦਾਰ ਬਾਬਾ ਮਨਮੋਹਨ ਸਿੰਘ ਜੀ, ਬਾਬਾ ਲਖਬੀਰ ਸਿੰਘ ਜੀ ਦੇ ਅਸ਼ੀਰਵਾਦ ਸਦਕਾ ਹੜ੍ਹ ਪੀੜਤ ਪਰਿਵਾਰਾਂ ਲਈ ਰਾਸ਼ਨ, ਪਸ਼ੂਆਂ ਲਈ ਚਾਰਾ ਲੈ ਕੇ ਰਵਾਨਾ ਹੋਏ | ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਇਸ ਮੁਸ਼ਕਿਲ ਸਮੇਂ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਈਏ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਕੰਮ ਕਰੀਏ | ਇਸ ਮੌਕੇ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਭੰਗਾਲੀ ਕਲਾਂ ਦੀਆਂ ਸੰਗਤਾਂ ਹਾਜ਼ਰ ਸਨ |
ਹਲਕਾ ਮਜੀਠਾ ਦੇ ਪਿੰਡ ਭੰਗਾਲੀ ਤੋਂ ਹੜ ਪੀੜਤਾਂ ਲਈ ਰਾਸ਼ਨ ਤੇ ਪਸ਼ੂਆਂ ਦਾ ਚਾਰਾ ਰਵਾਨਾ-ਪਿੰਡ ਵਾਸੀ <br/>
ਅਜੀਤ ਡੈਸਕ
01-09-2025